ਬ੍ਰਿਖ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ''ਚ ਰਹੇਗਾ ਰੁਝਾਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Jun 07, 2023 - 04:25 AM (IST)
ਮੇਖ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਪੱਖ ਸੁਖਦ, ਕਿਸੇ ਵੱਡੇ ਆਦਮੀ ਅੱਗੇ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਖ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ ਕੀਰਤਨ ’ਚ ਰੁਚੀ, ਜਨਰਲ ਹਾਲਾਤ ਵੀ ਅਨੁਕੂਲ ਚਲਣਗੇ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਭੁੱਲ ਕੇ ਵੀ ਨਾ ਕਰੋ ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਸਿੰਘ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਮਨ ਵੀ ਟੈਂਸ, ਅਸ਼ਾਂਤ ਅਤੇ ਡਿਸਟਰਬ ਜਿਹਾ ਰਹੇਗਾ।
ਕੰਨਿਆ : ਸੰਤਾਨ ਦੇ ਪਾਜ਼ੇਟਿਵ ਅਤੇ ਸੁਪੋਰਟਿਵ ਰੁਖ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਤੁਲਾ : ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਮਿੱਤਰ, ਕੰਮਕਾਜੀ ਸਾਥੀ ਅਤੇ ਸਹਿਯੋਗੀ ਵੀ ਆਪ ਦੀ ਗੱਲ ਧਿਆਨ-ਧੀਰਜ ਨਾਲ ਸੁਣਨਗੇ ਅਤੇ ਲੋੜ ਪੈਣ ’ਤੇ ਆਪ ਦਾ ਸਾਥ ਦੇਣਗੇ।
ਧਨ : ਲੋਹ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ-ਵੇਅਰ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਐਕਟਿਵ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ : ਧਿਆਨ ਰੱਖੋ ਕਿ ਬਗੈਰ ਕਿਸੇ ਕਾਰਨ ਹੀ ਕੋਈ ਉਲਝਣ-ਝਮੇਲਾ ਆਪ ਦੇ ਗਲੇ ਨਾ ਪੈ ਜਾਵੇ, ਬੇਗਾਨੀ ਜ਼ਿੰਮੇਵਾਰੀ ’ਚ ਫਸਣ ਤੋਂ ਵੀ ਬਚਣਾ ਠੀਕ ਰਹੇਗਾ।
ਮੀਨ : ਸਿਤਾਰਾ ਧਨ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ ਦਾ ਪਾਜ਼ੇਟਿਵ ਨਤੀਜਾ ਦੇਣ ਵਾਲਾ, ਸ਼ਤਰੂ ਵੀ ਕਮਜ਼ੋਰ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
7 ਜੂਨ 2023, ਬੁੱਧਵਾਰ
ਹਾੜ੍ਹ ਵਦੀ ਤਿੱਥੀ ਚੌਥ (ਰਾਤ 9.51 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 17 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 17, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਰਾਤ 9.03 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਬ੍ਰਹਮ (ਰਾਤ 10.23 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ,ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)