ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Jun 08, 2023 - 02:02 AM (IST)
ਮੇਖ : ਕਿਸੇ ਅਫਸਰ ਦੇ ਰੁਖ ’ਚ ਨਰਮੀ ਵਧਣ ਕਰ ਕੇ ਆਪ ਦਾ ਲਟਕਦਾ ਚੱਲਿਆ ਆ ਰਿਹਾ ਕੋਈ ਕੰਮ ਸੁਲਝ ਸਕਦਾ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਕਿਸੇ ਘਟੀਆ ਸਾਥੀ ਤੋਂ ਫਾਸਲਾ ਰੱਖੋ।
ਮਿਥੁਨ : ਠੰਡੀਆਂ ਵਸਤਾਂ, ਵਾਈ ਵਸਤਾਂ ਦੀ ਵਰਤੋਂ ਘੱਟ ਕਰੋ ਕਿਉਂਕਿ ਪੇਟ ’ਚ ਕੁਝ ਨਾ ਕੁਝ ਖਰਾਬੀ-ਗੜਬੜੀ ਜ਼ਰੂਰ ਰਹਿ ਸਕਦੀ ਹੈ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਕਰਨਗੇ ਅਤੇ ਧਿਆਨ ਨਾਲ ਅਟੈਂਡ ਕਰਨਗੇ।
ਸਿੰਘ : ਜਿਸ ਕਿਸੇ ਦਾ ਆਪ ਨੇ ਕਦੀ ਕੁਝ ਵਿਗਾੜਿਆ ਨਾ ਹੋਵੇਗਾ, ਉਹ ਵੀ ਆਪ ਦਾ ਵਿਰੋਧ ਕਰਦੇ ਹੋਏ ਨਜ਼ਰ ਆ ਸਕਦਾ ਹੈ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮੋਰੇਲ ਹਾਈ ਰਹੇਗਾ, ਇਰਾਦਿਆਂ ਮਨੋਰਥਾਂ, ਸੰਕਲਪਾਂ ’ਚ ਸਫਲਤਾ ਮਿਲੇਗੀ।
ਤੁਲਾ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਇਸ ਲਈ ਪ੍ਰਾਪਰਟੀ ਦਾ ਕੋਈ ਕੰਮ ਜੇ ਰੁਕਿਆ ਪਿਆ ਹੋਵੇ ਤਾਂ ਉਸ ਨੂੰ ਅੱਗੇ ਵਧਾਉਣ ਲਈ ਯਤਨ ਕੀਤਾ ਜਾ ਸਕਦਾ ਹੈ।
ਬ੍ਰਿਸ਼ਚਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਕਰਨ ਲਈ ਸਮਾਂ ਚੰਗਾ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਮਨ ’ਤੇ ਕਿਸੇ ਸਮੇਂ ਨੈਗਟੇਵਿਟੀ ਹਾਵੀ ਹੋ ਸਕਦੀ ਹੈ।
ਧਨ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕੰਮਕਾਜੀ ਕੋਸ਼ਿਸ਼ਾਂ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਇੱਜ਼ਤਮਾਣ ਦੀ ਪ੍ਰਾਪਤੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।
ਕੁੰਭ : ਖਰਚਿਆਂ ਕਰ ਕੇ ਅਰਥ ਦਸ਼ਾ ਕੁਝ ਤੰਗ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਫਾਈਨਲ ਕਰਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿ ਆਂ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
8 ਜੂਨ 2023, ਵੀਰਵਾਰ
ਹਾੜ੍ਹ ਵਦੀ ਤਿੱਥੀ ਪੰਚਮੀ (ਸ਼ਾਮ 6.59 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 18, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸ਼ਾਮ 6.59 ਤੱਕ) ਅਤੇ ਮਗਰੋਂ ਯੋਗ ਧਨਿਸ਼ਠਾ, ਯੋਗ : ਏਂਦਰ (ਸ਼ਾਮ 6.59 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) ,ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)