ਕਰਕ ਰਾਸ਼ੀ ਵਾਲੇ ਸਿਹਤ ਦਾ ਰੱਖਣ ਖਾਸ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Jun 09, 2023 - 05:53 AM (IST)
ਮੇਖ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ।
ਬ੍ਰਿਖ : ਰਾਜਕੀ ਕੰਮਾਂ ਲਈ ਆਪ ਦੀ ਪਲਾਨਿੰਗ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਮਦਦ ਲਈ ਤਿਆਰ ਰਹਿਣਗੇ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਨੇਕ ਕੰਮਾਂ ’ਚ ਧਿਆਨ ਪਰ ਸੰਤਾਨ ਦਾ ਰੁਖ ਕਿਸੇ ਸਮੇਂ ਪ੍ਰੇਸ਼ਾਨੀ ਪੈਦਾ ਕਰਨ ਵਾਲਾ ਹੋਵੇਗਾ।
ਕਰਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਪਰਹੇਜ਼ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਵਪਾਰਕ ਅਤੇ ਕੰਮਕਾਜ ਦੇ ਕੰਮਾਂ ਲਈ ਸਮਾਂ ਉੱਤਮ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।
ਕੰਨਿਆ : ਦੁਸ਼ਮਣਾਂ ਦੀਆਂ ਸ਼ਰਾਰਤਾਂ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਦੀ ਲੱਤ ਖਿੱਚਣ ਅਤੇ ਆਪ ਨੂੰ ਪ੍ਰੇਸ਼ਾਨ ਕਰਨ ਲਈ ਸਰਗਰਮ ਰਹਿਣਗੇ।
ਤੁਲਾ : ਜੇ ਕੋਈ ਯਤਨ ਰੁਕਿਆ ਪਿਆ ਹੋਵੇਗਾ ਤਾਂ ਸੰਤਾਨ ਦੀ ਮਦਦ ਨਾਲ ਉਸ ਨੂੰ ਅੱਗੇ ਵਧਾਉਣ ਲਈ ਸਮਾਂ ਸਹੀ ਹੋਵੇਗਾ, ਮਾਣ-ਸਨਮਾਨ ਦੀ ਪ੍ਰਾਪਤੀ.
ਬ੍ਰਿਸ਼ਚਕ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਅਫਸਰਾਂ ਦੇ ਰੁਖ ’ਚ ਨਰਮੀ ਫਰੂਟਫੁੱਲ ਅਤੇ ਲਾਭਕਾਰੀ ਰਹੇਗੀ।
ਧਨ : ਜੇ ਕਿਸੇ ਸੱਜਣ -ਮਿੱਤਰ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਮਕਰ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਲਾਭਕਾਰੀ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ ਜਾਂ ਸੋਚ ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਹਾਰਡ ਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੰੂ ਆਪਣੀ ਕੰਮਕਾਜੀ ਭੱਜਦੌੜ ਦਾ ਚੰਗਾ ਨਤੀਜਾ ਮਿਲ ਸਕਦਾ ਹੈ।
9 ਜੂਨ 2023, ਸ਼ੁੱਕਰਵਾਰ
ਹਾੜ੍ਹ ਵਦੀ ਤਿੱਥੀ ਛੱਠ (ਸ਼ਾਮ 4.21 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 19, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਸ਼ਾਮ 5.09 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵੈਧ੍ਰਿਤੀ (ਬਾਅਦ ਦੁਪਹਿਰ 3.46 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ),ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 6.02 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਸਵੇਰੇ 6.02 ’ਤੇ) ,ਭਦਰਾ ਰਹੇਗੀ (ਸ਼ਾਮ 4.21 ਤੋਂ ਲੈ ਕੇ 9-10 ਮੱਧ ਰਾਤ 3.12 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)