ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Monday, Jun 12, 2023 - 02:38 AM (IST)

ਮੇਖ : ਖਰਚ ਹੱਥ ਰੋਕ ਕੇ ਕਰਨਾ ਸਹੀ ਰਹੇਗਾ, ਨਹੀਂ ਤਾਂ ਕਿਸੇ ਸਮੇਂ ਅਰਥ ਤੰਗੀ ਵਰਗੀ ਸਥਿਤੀ ’ਚੋਂ ਗੁਜ਼ਰਨਾ ਪੈ ਸਕਦਾ ਹੈ, ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ ਅਤੇ ਕਿਸੇ ਉਲਝੇ ਵਿਗੜੇ ਕਾਰੋਬਾਰੀ ਕੰਮ ਨੂੰ ਸੰਵਾਰਣ ਵਾਲਾ, ਉਂਝ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਮਿਥੁਨ : ਕਿਸੇ ਅਫਸਰ ਜਾਂ ਵੱਡੇ ਆਦਮੀ ਦੇ ਰੁਖ ’ਚ ਨਰਮੀ ਦਾ ਫਾਇਦਾ ਉਠਾ ਕੇ ਆਪਣੀ ਕਿਸੇ ਸਮੱਸਿਆ ਦੀ ਸੈਟਲਮੈਂਟ ਲਈ ਯਤਨ ਕਰਨਾ ਸਹੀ ਰਹੇਗਾ।
ਕਰਕ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਣ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀ ਲੱਗੇਗਾ।
ਸਿੰਘ : ਆਪ ਆਪਣੀ ਸਿਹਤ ਦੀ ਸੁਰੱਖਿਆ ਲਈ ਖਾਣ-ਪੀਣ ’ਚ ਪੂਰਾ ਪਰਹੇਜ਼ ਤਾਂ ਕਰੋਗੇ ਪਰ ਫਿਰ ਵੀ ਸਿਹਤ ’ਚ ਕੁਝ ਨਾ ਕੁਝ ਗੜਬੜੀ ਜ਼ਰੂਰ ਬਣੀ ਰਹੇਗੀ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਦੇ ਰੁਖ ’ਚ ਇਕ-ਦੂਜੇ ਦੇ ਪ੍ਰਤੀ ਨਰਮੀ ਰਹੇਗੀ।
ਤੁਲਾ : ਆਪ ਦਾ ਵਧਦਾ ਵੈਰ ਵਿਰੋਧ ਆਪ ਨੂੰ ਪ੍ਰੇਸ਼ਾਨ ਰੱਖ ਸਕਦਾ ਹੈ, ਇਸ ਲਈ ਆਪ ਨੂੰ ਹਰ ਕਦਮ ’ਤੇ ਐਕਟਿਵ ਰਹਿਣਾ ਸਹੀ ਰਹੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁੱਭ ਕੰਮਾਂ ’ਚ ਧਿਆਨ, ਕੋਈ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਸੈਟਲ ਕਰਨ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਆਪ ਦੀ ਪੈਠ ਛਾਪ ਵੀ ਵਧੇਗੀ।
ਮਕਰ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ।
ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਲਾਭ ਮਿਲੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸ਼ੁੱਭ ਕੰਮਾਂ ’ਚ ਧਿਆਨ, ਉਂਝ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।
12 ਜੂਨ 2023, ਸੋਮਵਾਰ
ਹਾੜ੍ਹ ਵਦੀ ਤਿੱਥੀ ਨੌਮੀ (ਸਵੇਰੇ 10.35 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੀਨ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਜੇਠ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਜੇਠ), ਹਿਜਰੀ ਸਾਲ 1944, ਮਹੀਨਾ : ਜ਼ਿਲਕਾਦ, ਤਰੀਕ : 22, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਦੁਪਹਿਰ 1.50 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਆਯੁਸ਼ਮਾਨ (ਸਵੇਰੇ 7.52 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਦੁਪਹਿਰ 1.50 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 10.02 ’ਤੇ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਾਲ ਮਜ਼ਦੂਰੀ ਉਨਮੁਲਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)