ਧਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Wednesday, Jun 21, 2023 - 02:11 AM (IST)

ਧਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਣ ਦੀ ਆਸ, ਮਾਣ-ਸਨਮਾਨ ਬਣਿਆ ਰਹੇਗਾ, ਸ਼ਤਰੂ ਆਪ ਅੱਗੇ ਟਿਕ ਨਾ ਸਕਣਗੇ।

ਬ੍ਰਿਖ : ਵੱਡੇ ਲੋਕਾਂ, ਮਿੱਤਰਾਂ, ਸੱਜਣ-ਸਾਥੀਆਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ ਅਤੇ ਉਹ ਆਪ ਦੀ ਗੱਲ ਧਿਆਨ ਧੀਰਜ ਅਤੇ ਹਮਦਰਦੀ ਨਾਲ ਸੁਣਨਗੇ।

ਮਿਥੁਨ : ਡ੍ਰਿੰਕਸ, ਕੈਮੀਕਲਸ ਅਤੇ ਰੰਗ-ਰੋਗਣ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਚੰਗੀ ਰਹੇਗੀ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਸਿੰਘ : ਖਰਿਚਆਂ ’ਤੇ ਕਾਬੂੂ ਰੱਖੋ, ਵਰਨਾ ਕਿਸੇ ਸਮੇਂ ਅਰਥ ਤੰਗੀ ਦੀ ਸਥਿਤੀ ਤੋਂ ਗੁਜ਼ਰਨਾ ਪੈ ਸਕਦਾ ਹੈ, ਲੈਣ-ਦੇਣ ਦੇ ਕੰਮ ਵੀ ਬੇ–ਧਿਆਨੀ ਨਾਲ ਨਾ ਕਰੋ।

ਕੰਨਿਆ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।

ਤੁਲਾ : ਕਿਸੇ ਅਫਸਰ ਦੇ ਸਾਫਟ ਲਚੀਲੇ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਪ੍ਰਾਬਲਮ ਹਟੇਗੀ ਅਤੇ ਬਿਹਤਰੀ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ , ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਯਤਨ ਕਰਨ ’ਤੇ ਕੋਈ ਸਕੀਮ ਵੀ ਕੁਝ ਅੱਗੇ ਵਧੇਗੀ।

ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ਦੇ ਪ੍ਰਤੀ ਸੁਚੇਤ ਰਹਿਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਸਦਭਾਅ ਅਤੇ ਸਹਿਯੋਗ ਬਣਿਆ ਰਹੇਗਾ।

ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਆਪ ਦੀ ਪ੍ਰੇਸ਼ਾਨੀ ਵਧਣ ਦਾ ਡਰ ਰਹੇਗਾ, ਇਸ ਲਈ ਹਰ ਫਰੰਟ ’ਤੇ ਪ੍ਰੋ-ਐਕਟਿਵ ਰਹਿ ਕੇ ਹਰ ਸਮੱਸਿਆ ਨਿਪਟਾਓ।

ਮੀਨ : ਸੰਤਾਨ ਹਰ ਸਮੇਂ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

21 ਜੂਨ 2023, ਬੁੱਧਵਾਰ

ਹਾੜ੍ਹ ਸੁਦੀ ਤਿੱਥੀ ਤੀਜ (ਬਾਅਦ ਦੁਪਹਿਰ 3.10 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕਰਕ ’ਚ

ਮੰਗਲ ਕਰਕ ’ਚ

ਬੁੱਧ ਬ੍ਰਿਖ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 31 (ਜੇਠ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 2, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (21-22 ਮੱਧ ਰਾਤ 2.34 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਿਆਘਾਤ (21-22 ਮੱਧ ਰਾਤ 2.34 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ) 21-22 ਮੱਧ ਰਾਤ 1.21 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (21-22 ਮੱਧ ਰਾਤ 4.19 ’ਤੇ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੰਤਰਰਾਸ਼ਟਰੀ ਯੋਗ ਦਿਵਸ, ਸੂਰਜ ਸ਼ਾਯਨ ਦਕਸ਼ਨਾਯਨ ਅਤੇ ਵਰਖਾ ਰੁੱਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News