ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Thursday, Jun 22, 2023 - 03:51 AM (IST)

ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਕਿਸੇ ਰੁਕੇ ਪਏ ਜਾਇਦਾਦੀ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਯਤਨ ਕਰਨ ’ਤੇ ਕੰਮਕਾਜੀ ਭੱਜਦੌੜ ਫਰੂਟਫੁੱਲ ਰਹੇਗੀ, ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਵਿਅਸਤਤਾ ਆਪ ਦੇ ਕਦਮ ਨੂੰ ਅੱਗੇ ਵਧਾਉਣ ਵਾਲੀ ਹੈ।

ਮਿਥੁਨ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸੈਰ ਸਫਰ ਦੀ ਚਾਹਤ ਜਾਗਦੀ ਰਹੇਗੀ।

ਸਿੰਘ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਹਰ ਮੁਸ਼ਕਲ ਨੂੰ ਪ੍ਰੋ-ਐਕਟਿਵ ਹੋ ਕੇ ਨਿਪਟਾਉਣਾ ਸਹੀ ਰਹੇਗਾ।

ਕੰਨਿਆ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ-ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਤੁਲਾ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਨ੍ਹਾਂ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗਾ।

ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਅਰਥ ਦਸ਼ਾ ਸੰਤੋਖਜਨਕ ਰਹੇਗੀ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਕਿਧਰੇ ਸੱਟ ਨਾ ਲੱਗ ਜਾਵੇ।

ਧਨ : ਕੰਮਕਾਜੀ ਦਸ਼ਾ ਬਿਹਤਰ ਪਰ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਵਿਗਾੜ ਰਹੇਗਾ, ਸਫਰ ਨਾ ਕਰੋ।

ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਪ੍ਰਭਾਵੀ ਰਹੋਗੇ, ਮੂਡ ’ਚ ਖੁਸ਼ਦਿਲੀ-ਜ਼ਿੰਦਾਦਿਲੀ ਵਧੇਗੀ।

ਕੁੰਭ : ਟੈਂਸ- ਅਸ਼ਾਂਤ-ਅਸਥਿਰ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਵਧਾਉਣ ਲਈ ਅਸੰਜਮਸ ’ਚ ਰਹੋਗੇ।

ਮੀਨ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤਮਾਣ ਦੀ ਪ੍ਰਾਪਤੀ।

22 ਜੂਨ 2023, ਵੀਰਵਾਰ

ਹਾੜ੍ਹ ਸੁਦੀ ਤਿੱਥੀ ਚੌਥ (ਸ਼ਾਮ 5.25 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਕਰਕ ’ਚ

ਮੰਗਲ ਕਰਕ ’ਚ

ਬੁੱਧ ਬ੍ਰਿਖ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਹਾੜ੍ਹ) ਹਿਜਰੀ ਸਾਲ 1944, ਮਹੀਨਾ : ਜਿਲਹਿਜ਼, ਤਰੀਕ : 3, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (22-23 ਮੱਧ ਰਾਤ 4.18 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ : ਹਰਸ਼ਣ (22-23 ਮੱਧ ਰਾਤ 3.31ਤੱਕ) ਅਤੇ ਮਗਰੋਂ ਯੋਗ ਵਜ਼ਰ, ਚੰਦਰਮਾ : ਕਰਕ ਰਾਸ਼ੀ ’ਤੇ (22-23 ਮੱਧ ਰਾਤ 4.18 ਤਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ,ਭਦਰਾ ਰਹੇਗੀ (ਸ਼ਾਮ 5.28 ਤਕ), 22-23 ਮੱਧ ਰਾਤ 4.18 ਤਕ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਹਾੜ੍ਹ ਮਹੀਨਾ ਸ਼ੁਰੂ, ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News