ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Sunday, Jun 25, 2023 - 04:23 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ ਪਰ ਬਾਅਦ ’ਚ ਸਮਾਂ ਟੈਨਸ਼ਨ ਪ੍ਰੇਸ਼ਾਨੀ ਵਾਲਾ ਬਣੇਗਾ।

ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ।

ਮਿਥੁਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਸਫਲਤਾ-ਇੱਜ਼ਤਮਾਣ ਵਾਲਾ।

ਕਰਕ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਹਰ ਫ੍ਰੰਟ ’ਤੇ ਸਫਲਤਾ ਅਤੇ ਬਿਹਤਰੀ ਹੋਵੇਗੀ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ।

ਸਿੰਘ : ਜਿਹੜੇ ਲੋਕ ਆਪਣਾ ਖੁਦ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ।

ਕੰਨਿਆ : ਸਿਤਾਰਾ ਸ਼ਾਮ ਤੱਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ-ਝਮੇਲਿਆਂ ਵਾਲਾ ਬਣੇਗਾ।

ਬ੍ਰਿਸ਼ਚਕ : ਸਿਤਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਸਫਲਤਾ ਅਤੇ ਇੱਜ਼ਤਮਾਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ ਬਣੇਗਾ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸ਼ਤਰੂ ਕਮਜ਼ੋਰ ਰਹਿਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਮਕਰ : ਸਿਤਾਰਾ ਸ਼ਾਮ ਤੱਕ ਸਿਹਤ ਲਈ ਕਮਜ਼ੋਰ, ਸਫਰ ਵੀ ਨਾ ਕਰੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਇਰਾਦਿਆਂ ’ਚ ਸਫਲਤਾ।

ਕੁੰਭ : ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਮੁਸ਼ਕਲਾਂ-ਪੇਚੀਦਗੀਆਂ ਵਾਲਾ ਬਣੇਗਾ।

ਮੀਨ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।

25 ਜੂਨ 2023, ਐਤਵਾਰ

ਹਾੜ੍ਹ ਸੁਦੀ ਤਿੱਥੀ ਸਪਤਮੀ (25-26 ਮੱਧ ਰਾਤ 12.26 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਸਿੰਘ ’ਚ

ਮੰਗਲ ਕਰਕ ’ਚ

ਬੁੱਧ ਮਿਥੁਨ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 4 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 6, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 10.11 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਵਿਅਤੀਪਾਤ (ਪੂਰਾ ਦਿਨ ਰਾਤ)। ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 4.52 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (25-26 ਮੱਧ ਰਾਤ 12.26 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਿਵਸਵਤ ਸਪਤਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News