ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Jul 02, 2023 - 02:00 AM (IST)

ਮੇਖ : ਸਿਤਾਰਾ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ, ਫਿਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਦੁਪਹਿਰ ਤੱਕ ਮਨ ਟੈਂਸ ਅਤੇ ਨੈਗੇਟਿਵ ਦੇ ਪ੍ਰਭਾਵ ’ਚ ਰਹੇਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਮਿਥੁਨ : ਸਿਤਾਰਾ ਦੁਪਹਿਰ ਤਕ ਘਟੀਆ, ਦੁਸ਼ਮਣਾਂ ਪੱਖੋਂ ਨੁਕਸਾਨ ਹੋ ਸਕਦਾ ਹੈ, ਇਸ ਲਈ ਉਨ੍ਹਾਂ ਤੋਂ ਸਾਵਧਾਨੀ ਵਰਤੋਂ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੇਗੀ।
ਕਰਕ : ਦੁਪਹਿਰ ਤਕ ਮਨ ਉਖੜਿਆ ਉਖੜਿਆ ਅਤੇ ਬੇਕਾਰ ਕੰਮਾਂ ਵੱਲ ਭਟਕਦਾ ਰਹਿ ਸਕਦਾ ਹੈ, ਫਿਰ ਵੀ ਬਾਅਦ ’ਚ ਵੈਰ-ਵਿਰੋਧ ਨਾਲ ਨਿਪਟਣਾ ਪਵੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਕਮਜ਼ੋਰ, ਕੋਈ ਵੀ ਸਰਕਾਰੀ ਕੰਮ ਹੱਥ ’ਚ ਲੈਣ ਤੋਂ ਬਚਣਾ ਸਹੀ ਰਹੇਗਾ, ਫਿਰ ਬਾਅਦ ’ਚ ਆਪ ਦੇ ਯਤਨਾਂ ’ਚ ਜ਼ਿਆਦਾ ਜੋਸ਼ ਦਿਸੇਗਾ।
ਕੰਨਿਆ : ਦੁਪਹਿਰ ਤੱਕ ਹਲਕੀ ਨੇਚਰ ਵਾਲੇ ਲੋਕਾਂ ਉਹ ਮਿੱਤਰ ਹੋਣ ਜਾਂ ਦੁਸ਼ਮਣ ਤੋਂ ਆਪਣੇ ਆਪ ਨੂੰ ਬਚਾਅ ਕੇ ਰੱਖਣਾ ਸਹੀ ਰਹੇਗਾ, ਫਿਰ ਬਾਅਦ ’ਚ ਜਾਇਦਾਦੀ ਕੰਮਾਂ’ਚ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਦੁਪਹਿਰ ਤੱਕ ਅਰਥ ਦਸ਼ਾ ਕਮਜ਼ੋਰ ਰੱਖੇਗਾ, ਆਪਣੀ ਕੋਈ ਪੇਮੈੈਂਟ ਵੀ ਨਾ ਫਸਣ ਦਿਓ ਪਰ ਬਾਅਦ ’ਚ ਕੰਮਕਾਜੀ ਭੱਜਦੌੜ ਫਰੂਟਫੁਲ ਰਹੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਅਤੇ ਅਪਸੈੱਟ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਪ੍ਰੋਗਰਾਮਿੰਗ ਸਹੀ ਨਤੀਜਾ ਦੇਵੇਗੀ।
ਧਨ : ਸਿਤਾਰਾ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਨੁਕਸਾਨ ਦਾ ਵੀ ਡਰ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਮਕਰ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਸਫਲਤਾ ਦੇਣ ਵਾਲਾ ਪਰ ਬਾਅਦ ’ਚ ਬਗੈਰ ਕਿਸੇ ਕਾਰਨ ਝਮੇਲੇ ਆਪ ਦੇ ਗਲੇ ਪੈਂਦੇ ਨਜ਼ਰ ਆਉਣਗੇ।
ਕੁੰਭ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਲਈ ਕਮਜ਼ੋਰ, ਆਪ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਮੀਨ : ਸਿਤਾਰਾ ਦੁਪਹਿਰ ਤੱਕ ਮਨ ਨੂੰ ਡਿਸਟਰਬ ਰੱਖੇਗਾ ਅਤੇ ਰੁਕਾਵਟਾਂ ਜਗਾਈ ਰੱਖੇਗਾ ਪਰ ਬਾਅਦ ’ਚ ਦੂਜਿਆਂ ’ਤੇ ਆਪ ਦੀ ਪੈਠ-ਧਾਕ ਵਧੇਗੀ।
2 ਜੁਲਾਈ 2023, ਐਤਵਾਰ
ਹਾੜ੍ਹ ਸੁਦੀ ਤਿੱਥੀ ਚੌਦਸ (ਰਾਤ 8.22 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਸਿੰਘ ’ਚ
ਬੁੱਧ ਮਿਥੁਨ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 11 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 13, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਦੁਪਹਿਰ 1.18 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਸ਼ੁਕਲ (ਸ਼ਾਮ 7.26 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਦੁਪਹਿਰ 1.18 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦੁਪਹਿਰ 1.18 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 8.22 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਾਰਾਇਣ ਵਰਤ, ਕੋਕਿਲਾ ਵਰਤ, ਸ਼ਿਵ ਸ਼ਯਨ ਉਤਸਵ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)