ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Wednesday, Jul 05, 2023 - 02:35 AM (IST)

ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਸਰਕਾਰੀ-ਗੈਰ ਸਰਾਕਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਵੱਡੇ ਲੋਕ ਆਪ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਬ੍ਰਿਖ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਬਾਧਾ ਮੁਸ਼ਕਲ ਵੀ ਹਟੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ, ਅਰਥ ਦਸ਼ਾ ਠੀਕ-ਠਾਕ ਰਹੇਗੀ।

ਮਿਥੁਨ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਖਾਣ-ਪੀਣ ’ਚ ਸੰਜਮ ਵਰਤਣਾ ਸਹੀ ਰਹੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਫੈਮਿਲੀ ਫਰੰਟ ’ਤੇ ਸਦਭਾਅ ਬਣਿਆ ਰਹੇਗਾ।

ਸਿੰਘ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਜਾਣ ਨਾ ਦੇਣਗੇ, ਇਸ ਲਈ ਉਨ੍ਹਾਂ ਤੋਂ ਜਿੰਨਾ ਡਿਸਟੈਂਸ ਰੱਖ ਸਕੋ, ਓਨਾ ਹੀ ਬਿਹਤਰ ਰਹੇਗਾ।

ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੰਤਾਨ ਦੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ।

ਤੁਲਾ : ਸਿਤਾਰਾ ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਵਧਾਉਣ ਵਾਲਾ ਹੈ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਬ੍ਰਿਸ਼ਚਕ : ਮਿੱਤਰ-ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਕਿਧਰੇ ਸੱਟ ਨਾ ਲੱਗ ਜਾਵੇ।

ਧਨ : ਲੋਹਾ-ਲੋਹਾ ਮਸ਼ੀਨਰੀ, ਹਾਰਡ ਵੇਅਰ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ,ਕੋਸ਼ਿਸ਼ਾਂ, ਮਨੋਰਥਾਂ, ਉਦੇਸ਼ਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਕੁੰਭ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਅਤੇ ਪੇਚਦੀਗੀਆਂ ਵਾਲਾ ਹੈ, ਇਸ ਲਈ ਤਿਆਰੀ ਦੇ ਬਗੈਰ ਕੋਈ ਵੀ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ।

ਮੀਨ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਤੇਜ ਪ੍ਰਭਾਵ -ਦਬਦਬਾ ਵੀ ਬਣਿਆ ਰਹੇਗਾ।

5 ਜੁਲਾਈ 2023, ਬੁੱਧਵਾਰ

ਪ੍ਰਥਮ (ਸ਼ੁੱਧ) ਸਾਉਣ ਵਦੀ ਤਿੱਥੀ ਦੂਜ (ਸਵੇਰੇ 1.04 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਸਿੰਘ ’ਚ

ਬੁੱਧ ਮਿਥੁਨ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 16, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (ਸਵੇਰੇ 5.40 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਵੈਧ੍ਰਿਤੀ (ਸਵੇਰੇ 7.47 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ ( ਰਾਤ 8.17 ’ਤੇ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News