ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Monday, Jul 10, 2023 - 04:43 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਸਿਤਾਰਾ ਸ਼ਾਮ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਆਪ ਦਾ ਮਨ ਸ਼ਸ਼ੋਪੰਜ ਅਤੇ ਡਾਵਾਂਡੋਲ ਸਥਿਤੀ ’ਚ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਬਾਅਦ ’ਚ ਹਰ ਫਰੰਟ ’ਤੇ ਮੁਸ਼ਕਲਾਂ ਵਧਣਗੀਆਂ।

ਮਿਥੁਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਬਾਅਦ ’ਚ ਸਮਾਂ ਕੰਮਕਾਜੀ ਕੰਮਾਂ ਲਈ ਚੰਗਾ ਬਣੇਗਾ।

ਕਰਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਸਫਲ ਅਤੇ ਪ੍ਰਭਾਵੀ ਰੱਖੇਗਾ ਪਰ ਸ਼ਾਮ ਤੋਂ ਬਾਅਦ ਕੋਈ ਵੀ ਸਰਕਾਰੀ ਯਤਨ ਅਣਮੰਨੇ ਮਨ ਨਾਲ ਨਾ ਕਰੋ।

ਸਿੰਘ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਉਲਝਣ ਨੂੰ ਜਗਾਉਣ ਵਾਲਾ ਪਰ ਬਾਅਦ ’ਚ ਭੱਜ-ਦੌੜ ਵਧ ਸਕਦੀ ਹੈ।

ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਠੀਕ ਰੱਖੇਗਾ, ਪਰਿਵਾਰਕ ਰਿਸ਼ਤੇ ਵੀ ਸੁਖਦ ਰਹਿਣਗੇ ਪਰ ਬਾਅਦ ’ਚ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ।

ਤੁਲਾ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਵਿਰੋਧੀਆਂ ਦੀ ਨਾ ਤਾਂ ਅਣਦੇਖੀ ਕਰੋ ਅਤੇ ਨਾ ਹੀ ਉਨ੍ਹਾਂ ਨਾਲ ਜ਼ਿਆਦਾ ਮੇਲ-ਜੋਲ ਰੱਖੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਮਨੋਬਲ ਅਤੇ ਪ੍ਰਭਾਵ, ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਹਰ ਕਦਮ ਸੋਚ ਵਿਚਾਰ ਕੇ ਚੁੱਕਣਾ ਸਹੀ ਰਹੇਗਾ।

ਧਨ : ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਦੇ ਕੰਮਾਂ ’ਚ ਕਿਸੇ ਮੁਸ਼ਕਿਲ ਨੂੰ ਹਟਾਉਣ ਵਾਲਾ ਹੋ ਸਕਦਾ ਹੈ ਪਰ ਬਾਅਦ ’ਚ ਮਨ ਟੈਂਸ-ਪ੍ਰੇਸ਼ਾਨ ਜਿਹਾ ਰਹੇਗਾ।

ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਕੰਮਕਾਜ ’ਚ ਐਕਟਿਵ ਅਤੇ ਵਿਅਸਤ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਕੁੰਭ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਆਪ ਪ੍ਰਭਾਵੀ ਰਹੋਗੇ।

ਮੀਨ : ਕਾਰੋਬਾਰੀ ਟੂਰਿੰਗ ਲਈ ਸਮਾਂ ਚੰਗਾ, ਕੰਮਕਾਜੀ ਪ੍ਰੋਗਰਾਮਿੰਗ, ਪਲਾਨਿੰਗ ਸਹੀ ਨਤੀਜਾ ਦੇਵੇਗੀ, ਸ਼ਤਰੂ ਉਭਰਦੇ-ਸਿਮਟਦੇ ਰਹਿਣਗੇ।

10 ਜੁਲਾਈ 2023, ਸੋਮਵਾਰ

ਪ੍ਰਥਮ (ਸ਼ੁੱਧ) ਸਾਉਣ ਵਦੀ ਤਿੱਥੀ ਅਸ਼ਟਮੀ (ਸ਼ਾਮ 6.45 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੀਨ ’ਚ

ਮੰਗਲ ਸਿੰਘ ’ਚ

ਬੁੱਧ ਕਰਕ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਹਾੜ੍ਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਹਾੜ੍ਹ), ਹਿਜਰੀ ਸਾਲ 1944, ਮਹੀਨਾ : ਜਿਲਹਿਜ, ਤਰੀਕ : 21, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸ਼ਾਮ 6.59 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਅਤਿਗੰਡ (ਦੁਪਹਿਰ 12.33 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 6.59 ਤੱਕ), ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸ਼ਾਮ 6.59 ਤੱਕ), ਸ਼ਾਮ 6.59 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸਾਉਣ ਸੋਮਵਾਰ ਵਰਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News