ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Jul 21, 2023 - 01:58 AM (IST)

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ, ਉਦੇਸ਼, ਮਨੋਰਥ, ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਯਤਨ ਕਰਨ ’ਤੇ ਕੋਰਟ ਕਚਹਿਰੀ ਦੇ ਕੰਮਾਂ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟੇਗੀ ਅਤੇ ਆਪ ਦੇ ਪੱਖ ਨੂੰ ਚੰਗੀ ਤਰ੍ਹਾਂ ਸੁਣਿਆ ਜਾਵੇਗਾ।
ਮਿਥੁਨ : ਵੱਡੇ ਲੋਕ ਆਪ ਦੇ ਕਿਸੇ ਉਲਝੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਹੋ ਸਕਦੇ ਹਨ, ਤੇਜ-ਪ੍ਰਭਾਅ ਦਬਦਬਾ ਬਣਿਆ ਰਹੇਗਾ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਦਾ ਡਰ।
ਕਰਕ : ਨੌਕਰੀ ਪੇਸ਼ਾ ਲੋਕਾਂ ਦਾ ਕਦਮ ਸਰਕਾਰੀ ਕੰਮਾਂ ’ਚ ਬੜ੍ਹਤ ਵੱਲ ਰਹੇਗਾ, ਦਫਤਰੀ ਕੰਮਕਾਜ ’ਚ ਵੀ ਉਨ੍ਹਾਂ ਦੀ ਬਿਹਤਰ ਸੁਣਵਾਈ ਹੋਵੇਗੀ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਕੰਨਿਆ :ਧਿਆਨ ਰੱਖੋ ਕਿ ਉਲਝਣਾਂ, ਝਮੇਲਿਆਂ ਕਰਕੇ ਆਪ ਦੀ ਕੋਈ ਪਲਾਨਿੰਗ ਉਖੜ ਵਿਗੜ ਨਾ ਜਾਵੇ, ਸਫਰ ਵੀ ਨੁਕਸਾਨ-ਪ੍ਰੇਸ਼ਾਨੀ ਵਾਲਾ ਹੋਵੇਗਾ।
ਤੁਲਾ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।
ਬ੍ਰਿਸ਼ਚਕ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕਾਂ ਦੇ ਰੁਖ ’ਚ ਨਰਮੀ, ਆਪ ਦੀ ਸਫਲਤਾ ਦੇ ਸਕੋਪ ਨੂੰ ਵਧਾਉਣ ਵਾਲਾ ਸਮਾਂ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਅੱਗੇ ਵਧਾਉਣ ਵਾਲਾ ਹੋਵੇਗਾ ਪਰ ਸਿਤਾਰਾ ਪੈਰ ਨੂੰ ਫਿਸਲਾਉਣ ਅਤੇ ਸਿਹਤ ਨੂੰ ਵਿਗਾੜਣ ਵਾਲਾ ਹੋਵੇਗਾ।
ਮਕਰ : ਸਿਹਤ ਬਾਰੇ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਨਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮੀਨ : ਦੁਸ਼ਮਣਾਂ ਦੀ ਉਛਲ ਕੂਦ ਆਪ ਨੂੰ ਅਪਸੈੱਟ ਰੱਖਣ ਵਾਲੀ ਹੈ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
21 ਜੁਲਾਈ 2023, ਸ਼ੁੱਕਰਵਾਰ
ਪ੍ਰਥਮ (ਅਧਿਕ) ਸਾਉਣ ਸੁਦੀ ਤਿੱਥੀ ਤੀਜ (ਸਵੇਰੇ 6.59 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਸਿੰਘ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 30 (ਹਾੜ੍ਹ), ਹਿਜਰੀ ਸਾਲ 1945, ਮਹੀਨਾ :ਮੁਹੱਰਰਮ, ਤਰੀਕ : 2, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (ਦੁਪਹਿਰ 1.58 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ: ਵਿਅਤੀਪਾਤ (ਦੁਪਹਿਰ 12.24 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 1.58 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 8.13 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਸਿੱਧ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)