ਕੁੰਭ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Tuesday, Jul 25, 2023 - 01:53 AM (IST)

ਕੁੰਭ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਨੁਕਸਾਨ, ਅਹਿਤਿਆਤ, ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਕੰਮਕਾਜੀ ਦਸ਼ਾ ਸੁਧਰੇਗੀ।

ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਮਨੋਬਲ ਬਣਿਆ ਰਹੇਗਾ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਬਣਨਗੇ।

ਮਿਥੁਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ।

ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਭੱਜ-ਦੌੜ ਅਤੇ ਕੰਮਕਾਜੀ ਵਿਅਸਤਤਾ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਉਨ੍ਹਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਆਪ ਹਿੰਮਤੀ ਉਤਸ਼ਾਹੀ ਬਣੇ ਰਹੋਗੇ।

ਕੰਨਿਆ : ਕਾਰੋਬਾਰੀ ਟੂਰ ਪਲਾਨ ਕਰਨ ਲਈ ਸਮਾਂ ਚੰਗਾ, ਕੰਮਕਾਜੀ ਕੋਸ਼ਿਸ਼ਾਂ, ਪ੍ਰੋਗਰਾਮ ਸਿਰੇ ਚੜ੍ਹਣਗੇ, ਸਫਲਤਾ ਸਾਥ ਦੇਵੇਗੀ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਕਮਜ਼ੋਰ, ਕੋਈ ਨਵਾਂ ਪ੍ਰੋਗਰਾਮ ਹੱਥ ’ਚ ਨਾ ਲਓ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਦੇ ਮੌਕੇ ਮਿਲਣਗੇ।

ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਕੰਮਕਾਜੀ ਯਤਨ ਸਹੀ ਰਹਿਣਗੇ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਬਣਿਆ ਰਹੇਗਾ।

ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰੀ ਰਹੇਗੀ।

ਮਕਰ : ਜਨਰਲ ਸਿਤਾਰਾ ਬਿਹਤਰ, ਕੋਸ਼ਿਸ਼ਾਂ, ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਬਿਹਤਰ।

ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਆਪ ’ਚ ਨਿਰਾਸ਼ਾ ਬਣੀ ਰਹਿ ਸਕਦੀ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਦੇਣ ਅਤੇ ਬਿਹਤਰੀ ਕਰਨ ਵਾਲਾ ਪਰ ਬਾਅਦ ’ਚ ਪ੍ਰਤੀਕੂਲ ਹਾਲਾਤ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ।

24 ਜੁਲਾਈ ਰਾਸ਼ੀਫਲ

25 ਜੁਲਾਈ 2023, ਮੰਗਲਵਾਰ

ਪ੍ਰਥਮ (ਅਧਿਕ) ਸਾਉਣ ਸੁਦੀ ਤਿੱਥੀ ਸਪਤਮੀ (ਬਾਅਦ ਦੁਪਹਿਰ 3.09 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੰਨਿਆ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ       

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 6, ਸੂਰਜ ਉਦੇ ਸਵੇਰੇ 5.43 ਵਜੇ, ਸੂਰਜ ਅਸਤ ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (25-26 ਮੱਧ ਰਾਤ 12.03 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ : ਸਿੱਧ (ਬਾਅਦ ਦੁਪਹਿਰ 3.01 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੁਰਵ ਦੁਪਹਿਰ 11.13 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.09 ਤੋਂ ਲੈ ਕੇ 25-26 ਮੱਧ ਰਾਤ 3.31 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News