ਮੇਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Jul 28, 2023 - 02:15 AM (IST)

ਮੇਖ : ਸਿਹਤ ਦੀ ਸੰਭਾਲ ਰੱਖਣਾ ਜ਼ਰੂਰੀ, ਦੂਜਿਆਂ ਦੇ ਝਾਂਸੇ-ਫਰੇਬ ’ਚ ਨਹੀਂ ਫਸਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰੇ ਜ਼ੋਰ ਨਾਲ ਕਰੋ, ਫੈਮਿਲੀ ਫ੍ਰੰਟ ’ਤੇ ਖਿਚਾਤਣੀ ਰਹਿਣ ਦਾ ਡਰ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਨਾ ਸਮਝੋ ਕਿਉਂਕਿ ਉਹ ਆਪ ਦਾ ਕਦੀ ਵੀ ਲਿਹਾਜ਼ ਨਾ ਕਰੇਗਾ, ਮਨ ਵੀ ਅਸ਼ਾਂਤ - ਟੈਂਸ ਜਿਹਾ ਰਹੇਗਾ।
ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਨਾ ਲੱਗੇਗਾ, ਵੈਸੇ ਅਰਥ ਦਸ਼ਾ ਸਹੀ ਰਹੇਗੀ।
ਸਿੰਘ : ਵੈਸੇ ਕੋਰਟ ਕਚਹਿਰੀ ’ਚ ਜਾਣ ਦੇ ਕਿਸੇ ਪ੍ਰੋਗਰਾਮ ਨੂੰ ਟਾਲ ਦੇਣਾਾ ਬਿਹਤਰ ਰਹੇਗਾ, ਮਨ ਵੀ ਕੁੱਝ ਡਾਵਾਂ-ਡੋਲ ਅਤੇ ਪ੍ਰੇਸ਼ਾਨ ਜਿਹਾ ਰਹੇਗਾ।
ਕੰਨਿਆ : ਘਟੀਆ ਸਾਥੀ ਆਪ ਦਾ ਕੋਈ ਬਣਿਆ-ਬਣਾਇਆ ਕੰਮ ਵਿਗਾੜ ਸਕਦਾ ਹੈ, ਇਸ ਲਈ ਨਾ ਤਾਂ ਉਨ੍ਹਾਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਸ ਨਾਲ ਮੇਲ-ਜੋਲ ਰੱਖੋ।
ਤੁਲਾ : ਅਰਥ-ਦਸ਼ਾ ਕਮਜ਼ੋਰ ਰਹੇਗੀ, ਨਾ ਤਾਂ ਕਾਰੋਬਾਰੀ ਟੂਰਿੰਗ ਕਰੋ ਅਤੇ ਨਾ ਹੀ ਕੰਮਕਾਜੀ ਕੰਮ ਬੇ-ਧਿਆਨੀ ਨਾਲ ਕਰੋ, ਮਨ ਵੀ ਕੁਝ ਅਪਸੈੱਟ ਰਹੇਗਾ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਤੇ ਪ੍ਰਭਾਵੀ ਨੈਗੇਟਿਵ ਪ੍ਰਭਾਅ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਘਬਰਾਹਟ ਮਹਿਸੂਸ ਕਰੋਗੇ।
ਧਨ : ਉਲਝਣਾਂ-ਝਗੜੇ ਆਪ ਨੂੰ ਅਪਸੈੱਟ ਰੱਖਣਗੇ, ਕੋਈ ਵੀ ਨਵਾਂ ਯਤਨ ਹੱਥ ’ਚ ਨਾ ਲਓ ਕਿਉਂਕਿ ਉਸ ਦੇ ਅੱਗੇ ਵਧਣ ਦੀ ਆਸ ਨਹੀਂ ਹੋਵੇਗੀ।
ਮਕਰ : ਮਿੱਟੀ-ਰੇਤਾ ਬਜਰੀ, ਕੰਸਟ੍ਰਕਸ਼ਨ ਮਟੀਰਿਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕੁੰਭ : ਸਰਕਾਰੀ ਕੰਮਾਂ ਲਈ ਸਮਾਂ ਕਮਜ਼ੋਰ, ਇਸ ਲਈ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਨਾ ਲੈਣਾ ਬਿਹਤਰ ਰਹੇਗਾ।
ਮੀਨ :ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਰੁਕਾਵਟਾਂ- ਮੁਸ਼ਕਿਲਾਂ ਨਾਲ ਵੀ ਨਿਪਟਣਾ ਪੈ ਸਕਦਾ ਹੈ।
ਅੱਜ ਦਾ ਰਾਸ਼ੀਫਲ
28 ਜੁਲਾਈ 2023, ਸ਼ੁੱਕਰਵਾਰ
ਪ੍ਰਥਮ ਤਿੱਥੀ ਦਸਮੀ (ਬਾਅਦ ਦੁਪਹਿਰ 2.52 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 6 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 9, ਸੂਰਜ ਉਦੇ ਸਵੇਰੇ 5.45 ਵਜੇ, ਸੂਰਜ ਅਸਤ ਸ਼ਾਮ 7.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (28-29) ਮੱਧ ਰਾਤ 12.55 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸ਼ੁਕਲ (ਪੁਰਵ ਦੁਪਹਿਰ 11.56 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), 28-29 ਮੱਧ ਰਾਤ 12.55 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (28-29 ਮੱਧ ਰਾਤ 1.59 ’ਤੇ) ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)