ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Sunday, Jul 30, 2023 - 04:37 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਜਨਰਲ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ।

ਬ੍ਰਿਖ : ਸਿਤਾਰਾ ਸਿਹਤ  ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ, ਮਨ ਵੀ ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹਿ ਸਕਦਾ ਹੈ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ- ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ-ਸਹਿਯੋਗ ਸਦਭਾਅ ਬਣਿਆ ਰਹੇਗਾ।

ਕਰਕ : ਦੁਸ਼ਮਣਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਆਪ ਦੇ ਪੱਖ ’ਚ ਰਹੇਗਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ।

ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ ਅਤੇ ਉਸ ਦੀ ਮਦਦ ਨਾਲ ਆਪ ਦੇ ਕਿਸੇ ਕੰਮ ’ਚੋਂ ਚਿਰਾਂ ਤੋਂ ਚਲੀ ਆ ਰਹਿ ਸਮੱਸਿਆ ਹਟ ਸਕਦੀ ਹੈ। 

ਕੰਨਿਆ : ਜ਼ਮੀਨੀ ਕੰਮਾਂ ਲਈ ਸਿਤਾਰਾ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ, ਵੈਸੇ ਵੀ ਆਪ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ।

ਤੁਲਾ : ਮਿੱਤਰ-ਸੱਜਣ ਸਾਥੀ ਆਪ ਨਾਲ ਮੇਲਜੋਲ ਰੱਖਣਗੇ, ਸਹਿਯੋਗ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਟੂਰਿਜ਼ਮ ਕੰਸਲਟੈਂਸੀ, ਮੈਡੀਸਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਮਾਂ ’ਚ ਭਰਪੂਰ ਲਾਭ ਮਿਲੇਗਾ। 

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਉਸ ’ਚ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਕਿਉਂਕਿ ਸਿਤਾਰਾ ਉਲਝਣਾਂ- ਝਮੇਲਿਆਂ ਨੂੰ ਜਗਾਈ ਰੱਖਣ ਵਾਲਾ ਹੈ, ਇਸ ਲਈ ਆਪ ਨੂੰ ਹਰ ਫ੍ਰੰਟ ’ਤੇ ਜ਼ਰੂਰਤ ਤੋਂ ਜ਼ਿਆਦਾ ਸੁਚੇਤ ਰਹਿਣਾ ਹੋਵੇਗਾ।

ਕੁੰਭ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਮੋਰਚੇ ’ਤੇ ਵੀ ਕਦਮ ਬੜ੍ਹਤ ਵੱਲ ਰਹੇਗਾ।

ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਸਮਾਂ ਚੰਗਾ, ਵੱਡੇ ਲੋਕਾਂ ’ਚ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਵੀ ਕਮਜ਼ੋਰ-ਤੇਜਹੀਣ ਰਹਿਣਗੇ।

30 ਜੁਲਾਈ 2023, ਐਤਵਾਰ

ਪ੍ਰਥਮ ((ਅਧਿਕ) ਸਾਉਣ ਸੁਦੀ) ਤਿੱਥੀ ਦੁਆਦਸ਼ੀ (ਦੁਪਹਿਰ 1.06 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ 

ਸੂਰਜ      ਕਰਕ ’ਚ 

ਚੰਦਰਮਾ         ਧਨ  ’ਚ 

ਮੰਗਲ     ਸਿੰਘ ’ਚ

ਬੁੱਧ      ਸਿੰਘ ’ਚ

ਗੁਰੂ     ਮੇਖ ’ਚ 

ਸ਼ੁੱਕਰ     ਸਿੰਘ ’ਚ

ਸ਼ਨੀ    ਕੁੰਭ ’ਚ

ਰਾਹੂ     ਮੇਖ ’ਚ                                                     

ਕੇਤੂ     ਤੁਲਾ ’ਚ  

ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 8 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 11, ਸੂਰਜ ਉਦੇ ਸਵੇਰੇ 5.47 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਰਾਤ 9.33 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਏਂਦਰ (ਸਵੇਰੇ 6.34 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.33 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News