ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Sunday, Aug 06, 2023 - 02:12 AM (IST)

ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਜਿਹੜੇ ਖਰਚਿਆਂ ਨੂੰ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਠੀਕ ਰਹੇਗਾ ਕਿਉਂਕਿ ਸਿਤਾਰਾ ਅਰਥ ਤੰਗੀ ਦੇਣ ਅਤੇ ਆਰਥਿਕ ਤੰਗੀ ਰੱਖਣ ਵਾਲਾ ਹੈ, ਨੁਕਸਾਨ ਦਾ ਵੀ ਡਰ ਰਹੇਗਾ।

ਬ੍ਰਿਖ : ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਦੇਣ ਅਤੇ ਕਾਰੋਬਾਰੀ ਤੌਰ ’ਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਕਿਸੇ ਨਵੇਂ ਕੰਮਕਾਜੀ ਪ੍ਰੋਗਰਾਮ ਬਾਰੇ ਸੋਚਣਾ ਸਹੀ ਰਹੇਗਾ।

ਮਿਥੁਨ : ਕਿਸੇ ਅਫ਼ਸਰ ਦੇ ਸੁਪੋਰਟਿਵ ਰੁਖ਼ ਕਰ ਕੇ ਆਪ ਦਾ ਕੋਈ ਉਲਝਿਆ-ਰੁਕਿਆ ਕੰਮ ਕੁਝ ਅੱਗੇ ਵਧ ਸਕਦਾ ਹੈ, ਸ਼ਤਰੂ ਵੀ ਆਪ ਦੇ ਕਾਬੂ ਹੇਠ ਰਹਿਣਗੇ।

ਕਰਕ : ਢਈਏ ਕਰ ਕੇ ਕਿਸੇ ਨਾ ਕਿਸੇ ਰੁਕਾਵਟ ਮੁਸ਼ਕਿਲ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਹਰ ਸਮੇਂ ਪ੍ਰੋ-ਐਕਟਿਵ ਰਹਿ ਕੇ ਹਾਲਾਤ ਨਾਲ ਨਿਪਟੋ।

ਸਿੰਘ : ਪੇਟ ਦੀ ਸੰਭਾਲ ਰੱਖੋ, ਸੀਮਾ ’ਚ ਖਾਣਾ-ਪੀਣਾ ਕਰੋ, ਠੰਡੀਆਂ ਵਸਤਾਂ ਦੀ ਵਰਤੋਂ ਨਾ ਕਰੋ ਕਿਉਂਕਿ ਗਲ਼ੇ ’ਚ ਖ਼ਰਾਬੀ ਦਾ ਡਰ ਰਹੇਗਾ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਤਬੀਅਤ ’ਚ ਖੁਸ਼ਦਿਲੀ ਬਣੀ ਰਹੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਸਫ਼ਲਤਾ ਵੀ ਸਾਥ ਦੇਵੇਗੀ।

ਤੁਲਾ : ਦੁਸ਼ਮਣ ਆਪ ਨਾਲ ਟਕਰਾਵੀ ਮੂਡ ’ਚ ਰਹਿਣਗੇ, ਇਸ ਲਈ ਉਨ੍ਹਾਂ ਤੋਂ ਆਪਣੇ ਆਪ ਨੂੰ ਜਿੰਨਾ ਬਚਾ ਕੇ ਰੱਖੋਗੇ, ਓਨਾ ਹੀ ਚੰਗਾ ਹੋਵੇਗਾ।

ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਤਾਲ ਮੇਲ ਰੱਖੇਗੀ ਅਤੇ ਕਿਸੇ ਪਰਿਵਾਰਕ ਸਮੱਸਿਅਾ ਨੂੰ ਸੁਲਝਾਉਣ ’ਚ ਉਸ ਦਾ ਸਹਿਯੋਗ-ਹੈਲਪਫੁੱਲ ਰਹੇਗਾ।

ਧਨ : ਜਾਇਦਾਦੀ ਕੰਮਾਂ ਲਈ ਆਪ ਦੇ ਯਤਨ ਫਰੂਟਫੁੱਲ ਰਹਿਣਗੇ, ਵੱਡੇ ਲੋਕਾਂ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਜ਼ਤ-ਮਾਣ ਦੀ ਪ੍ਰਾਪਤੀ।

ਮਕਰ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਰੱਖੇਗਾ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਪ੍ਰਭਾਵੀ ਰਹੋਗੇ।

ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਇੰਟੀਰੀਅਰ ਡੈਕੋਰੇਸ਼ਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥਦਸ਼ਾ ਸੁਖਦ ਰਹੇਗੀ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ ਪਰ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।

6 ਅਗਸਤ 2023, ਐਤਵਾਰ

ਦਵਿੱਤੀਯ (ਅਧਿਕ) ਸਾਉਣ ਵਦੀ ਤਿਥੀ ਪੰਚਮੀ  (ਸਵੇਰੇ 7.10 ਤੱਕ) ਅਤੇ ਮਗਰੋਂ ਤਿੱਥੀ ਛੱਠ। (ਜਿਹੜੀ ਕਸ਼ੈਅ ਹੋ ਗਈ ਹੈ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ          ਮੀਨ ’ਚ 
ਮੰਗਲ     ਸਿੰਘ ’ਚ
 ਬੁੱੱਧ      ਸਿੰਘ ’ਚ
 ਗੁਰੂ     ਮੇਖ ’ਚ 
 ਸ਼ੁੱਕਰ     ਸਿੰਘ ’ਚ
ਸ਼ਨੀ    ਕੁੰਭ ’ਚ
ਰਾਹੂ     ਮੇਖ ’ਚ                                                     
ਕੇਤੂ     ਤੁਲਾ ’ਚ  

ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 15 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 18, ਸੂਰਜ ਉਦੇ ਸਵੇਰੇ 5.51 ਵਜੇ, ਸੂਰਜ ਅਸਤ ਸ਼ਾਮ 7.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (6-7 ਮੱਧ ਰਾਤ 1.44 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਧਿ੍ਤੀ (ਰਾਤ 8.27 ਤੱਕ) ਅਤੇ ਮਗਰੋਂ ਯੋਗ ਸ਼ੂਲ,  ਚੰਦਰਮਾ : ਮੀਨ ਰਾਸ਼ੀ ’ਤੇ  (6-7 ਮੱਧ ਰਾਤ 1.44 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (6-7 ਮੱਧ ਰਾਤ 1.44 ਤੱਕ), ਭਦਰਾ ਸ਼ੁਰੂ ਹੋਵੇਗੀ (7 ਅਗਸਤ ਸਵੇਰੇ 5.21 ’ਤੇ), 6-7 ਮੱਧ ਰਾਤ 1.44 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਫਰੈਂਡਸ਼ਿਪ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Manoj

Content Editor

Related News