ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Aug 09, 2023 - 03:17 AM (IST)

ਮੇਖ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲਿਸ਼ਿੰਗ, ਫੋਟੋਗ੍ਰਾਫੀ, ਬਿਊਟੀਫਿਕੇਸ਼ਨ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਤਬੀਅਤ ’ਚ ਰੰਗੀਨੀ-ਜ਼ਿੰਦਾਦਿਲੀ ਰਹੇਗੀ ਅਤੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਮਿਥੁਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।
ਕਰਕ : ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਸਿੰਘ : ਰਾਜ ਦਰਬਾਰ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਆਪ ਦੀ ਮਦਦ ਕਰਨ ਲਈ ਰਾਜ਼ੀ ਦਿਸਣਗੇ।
ਕੰਨਿਆ : ਕਿਸੇ ਧਾਰਮਿਕ ਕੰਮ, ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਵਿਗਾੜਨ ਵਾਲਾ ਹੋਵੇਗਾ, ਸਫ਼ਰ ਵੀ ਪ੍ਰੇਸ਼ਾਨੀ ਦੇ ਸਕਦਾ ਹੈ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫ਼ਟ ਕੰਸੀਡ੍ਰੇਟ ਰਹਿਣਗੇ, ਮਾਣ-ਸਨਮਾਨ ਬਣਿਆ ਰਹੇਗਾ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਅਚਾਨਕ ਮੈਦਾਨ ’ਚ ਆ ਜਾਣ ਨਾਲ ਆਪ ਦੀ ਸਾਰੀ ਬਣੀ-ਬਣਾਈ ਖੇਡ ਵਿਗੜ ਸਕਦੀ ਹੈ, ਮਨ ਵੀ ਉਦਾਸ ਪ੍ਰੇਸ਼ਾਨ ਰਹੇਗਾ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੀ ਪਲਾਨਿੰਗ-ਪ੍ਰੋਗਰਾਮ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟਾ ਸਕਦਾ ਹੈ ਅਤੇ ਆਪ ਨੂੰ ਬਹੁਤ ਐਕਟਿਵ ਰੱਖ ਸਕਦਾ ਹੈ।
ਕੁੰਭ : ਕਿਸੇ ਅਦਾਲਤ ’ਚ ਜਾਣ ਜਾਂ ਅਦਾਲਤੀ ਕੰਮ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕੰਮਕਾਜੀ ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮੀਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਅਤੇ ਨੇੜਤਾ ਸਹੀ ਰਹੇਗੀ, ਆਪ ਆਪਣੇ ਕਿਸੇ ਕੰਮ ਜਾਂ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਜਿਹੜੀ ਭੱਜਦੌੜ ਕਰੋਗੇ, ਉਹ ਫਰੂਟਫੁੱਲ ਰਹੇਗੀ।
9 ਅਗਸਤ 2023, ਬੁੱਧਵਾਰ
ਦਵਿੱਤੀਯ (ਅਧਿਕ) ਸਾਉਣ ਵਦੀ ਤਿੱਥੀ ਨੌਮੀ (9-10 ਮੱਧ ਰਾਤ 4.12 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਮੇਖ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 21, ਸੂਰਜ ਉਦੇ ਸਵੇਰੇ 5.53 ਵਜੇ, ਸੂਰਜ ਅਸਤ ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (9-10 ਮੱਧ ਰਾਤ 2.29 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵ੍ਰਿਧੀ (ਬਾਅਦ ਦੁਪਹਿਰ 3.40 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੇਖ ਰਾਸ਼ੀ ’ਤੇ (ਸਵੇਰੇ 7.43 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)