ਮਕਰ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਬਾਅਦ ਦੁਪਹਿਰ ਤੱਕ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Aug 11, 2023 - 02:47 AM (IST)

ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਦੀ ਫਾਇਨਾਂਸ਼ੀਅਲ ਪੁਜ਼ੀਸ਼ਨ ਸਟ੍ਰਾਂਗ ਰੱਖਣ ਅਤੇ ਸਫ਼ਲਤਾ ਦੇਣ ਵਾਲਾ, ਫਿਰ ਬਾਅਦ ’ਚ ਵੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਸਿਤਾਰਾ ਆਮਦਨ ਦੇਣ, ਕਾਰੋਬਾਰੀ ਤੌਰ ’ਤੇ ਆਪ ਦੀ ਪ੍ਰੋਗਰਾਮਿੰਗ ਨੂੰ ਸਫ਼ਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਪਲਾਨ ਕਰਨਾ ਵੀ ਫਰੂਟਫੁੱਲ ਰਹੇਗਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕਿਸੇ ਨਾ ਕਿਸੇ ਪ੍ਰਾਬਲਮ ਨੂੰ ਜਗਾਈ ਰੱਖਣ ਵਾਲਾ, ਸਾਵਧਾਨੀ ਵਰਤੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਤੌਰ ’ਤੇ ਵਧੀਆ, ਕੰਮਕਾਜੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇਵੇਗੀ ਪਰ ਬਾਅਦ ’ਚ ਹਰ ਫ੍ਰੰਟ ’ਤੇ ਅਲਰਟ ਰਹੋ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਫਿਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ।
ਕੰਨਿਆ : ਸਿਤਾਰਾ ਸਟ੍ਰਾਂਗ, ਆਪ ਦਾ ਮਨੋਬਲ ਮਜ਼ਬੂਤ ਬਣੇਗਾ, ਸਕੀਮਾਂ ਸਿਰੇ ਚੜ੍ਹਨਗੀਆਂ। ਹਰ ਫ੍ਰੰਟ ’ਤੇ ਆਪ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਜਿਹੜਾ ਵੀ ਕੰਮ ਜਾਂ ਕੋਸ਼ਿਸ਼ ਕਰੋ, ਸੋਚ-ਵਿਚਾਰ ਕੇ ਕਰੋ ਪਰ ਬਾਅਦ ’ਚ ਆਪ ਦੀ ਪੈਠ ਵਧੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਦਸ਼ਾ ਬਿਹਤਰ ਰੱਖੇਗਾ, ਮਨ ਅਤੇ ਤਬੀਅਤ ’ਤੇ ਖੁਸ਼ਦਿਲੀ ਹਾਵੀ ਰਹੇਗੀ, ਫਿਰ ਬਾਅਦ ’ਚ ਆਪੋਜ਼ਿਟ ਹਾਲਾਤ ਬਣ ਸਕਦੇ ਹਨ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਨੁਕਸਾਨ ਵਾਲਾ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲੇ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।
ਮਕਰ : ਜਨਰਲ ਸਿਤਾਰਾ ਬਾਅਦ ਦੁਪਹਿਰ ਤੱਕ ਸਟ੍ਰਾਂਗ, ਜਿਹੜਾ ਆਪ ਨੂੰ ਹਰ ਕਦਮ ’ਤੇ ਬੜ੍ਹਤ ਵੱਲ ਰੱਖੇਗਾ ਪਰ ਬਾਅਦ ਕਿਸੇ ਨਾ ਕਿਸੇ ਪ੍ਰੇਸ਼ਾਨੀ ਦੇ ਜਾਗਣ ਦਾ ਡਰ ਰਹੇਗਾ।
ਕੁੰਭ : ਸਟ੍ਰਾਂਗ ਸਿਤਾਰੇ ਕਰਕੇ ਹਰ ਫ੍ਰੰਟ ’ਤੇ ਆਪ ਦਾ ਹੱਥ ਉੱਪਰ ਰਹੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ ਪਰ ਤਬੀਅਤ ’ਚ ਤੇਜ਼ੀ ਦਾ ਅਸਰ।
ਮੀਨ : ਕੰਮਕਾਜੀ ਪਲਾਨਿੰਗ ਸਿਰੇ ਚੜ੍ਹੇਗੀ, ਆਪ ਹਰ ਫ੍ਰੰਟ ’ਤੇ ਐਕਟਿਵ ਅਤੇ ਹਾਵੀ ਰਹੋਗੇ, ਸਫ਼ਲਤਾ ਅਤੇ ਇੱਜ਼ਤ-ਮਾਣ ਬਣਿਆ ਰਹੇਗਾ।
11 ਅਗਸਤ 2023, ਸ਼ੁੱਕਰਵਾਰ
ਦਵਿੱਤੀਯ (ਅਧਿਕ) ਸਾਉਣ ਵਦੀ ਤਿਥੀ ਇਕਾਦਸ਼ੀ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਸਿੰਘ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ : 23, ਸੂਰਜ ਉਦੇ ਸਵੇਰੇ 5.54 ਵਜੇ, ਸੂਰਜ ਅਸਤ ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਪੂਰਾ ਦਿਨ ਰਾਤ) ਯੋਗ : ਵਿਅਾਘਾਤ (ਬਾਅਦ ਦੁਪਹਿਰ 3.06 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸ਼ਾਮ 4.59 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)