ਕਰਕ ਤੇ ਮਕਰ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Monday, Aug 14, 2023 - 02:52 AM (IST)

ਕਰਕ ਤੇ ਮਕਰ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਵੱਡੇ ਲੋਕਾਂ ਦੇ ਸਾਫਟ ਰੁਖ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ।

ਬ੍ਰਿਖ : ਕਿਸੇ ਵੱਡੇ ਆਦਮੀ ਦਾ ਸਹਿਯੋਗ ਲੈਣ ਲਈ, ਜੇ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।

ਮਿਥੁਨ : ਡ੍ਰਿੰਕਸ, ਕੈਮੀਕਲਸ, ਪੇਂਟਸ, ਪੈਟ੍ਰੋਲੀਅਮ ਅਤੇ ਸੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰ ਲਾਭ ਵਾਲਾ ਰਹੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਆਪਣੇ ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਸਿੰਘ : ਆਪਣੇ ਆਪ ਨੂੰ ਬੇਗਾਨੇ ਝਮੇਲਿਆਂ, ਝੰਜਟਾਂ ਤੋਂ ਬਚਾ ਕੇ ਰੱਖੋ, ਲਿਖਣ-ਪੜ੍ਹਨ ਦਾ ਕੋਈ ਕੰਮ ਵੀ ਬੇਧਿਆਨੀ ਨਾਲ ਨਹੀਂ ਕਰਨਾ ਚਾਹੀਦਾ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਕਾਰੋਬਾਰੀ ਮੋਰਚੇ ’ਤੇ ਧਨ ਲਾਭ ਦੇਣ ਵਾਲਾ, ਆਪ ਦੀ ਕੰਮਕਾਜੀ ਪਲਾਨਿੰਗ ਵੀ ਫਰੂਟਫੁੱਲ ਰਹੇਗੀ।

ਤੁਲਾ : ਸਿਤਾਰਾ ਰਾਜਕੀ ਕੰਮਾਂ ’ਚ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਧਿਆਨ ਰੱਖੋ ਕਿ ਸੁਭਾਅ ’ਚ ਗੁੱਸੇ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਬ੍ਰਿਸ਼ਚਕ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ ਵਾਰਤਾ, ਭਜਨ, ਕੀਰਤਨ, ਸਤਿਸੰਗ ਸੁਣਨ ’ਚ ਜੀ ਲੱਗੇਗਾ।

ਧਨ : ਸਿਤਾਰਾ ਸਿਹਤ ਨੂੰ ਵਿਗਾੜਣ, ਪੈਰ ਨੂੰ ਫਿਸਲਾਉਣ ਅਤੇ ਨੁਕਸਾਨ ਕਰਵਾਉਣ ਵਾਲਾ ਹੈ, ਇਸ ਲਈ ਆਪ ਨੂੰ ਹਰ ਕਦਮ ’ਤੇ ਸੁਚੇਤ ਰਹਿਣਾ ਹੋਵੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲ-ਮੇਲ, ਸਦਭਾਅ ਬਣਿਆ ਰਹੇਗਾ।

ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੀ ਵਧਦੀ ਉਛਲ-ਕੂਦ ਕਰ ਕੇ ਆਪ ਦੀਆਂ ਟੈਨਸ਼ਨਾਂ, ਪੇਚੀਦਗੀਆਂ, ਮੁਸ਼ਕਲਾਂ ਵਧ ਸਕਦੀਆਂ ਹਨ, ਮਨ ਵੀ ਟੈਂਸ ਰਹੇਗਾ।

ਮੀਨ : ਜਨਰਲ ਸਿਤਾਰਾ ਸਟ੍ਰਾਂਗ, ਸੰਤਾਨ ਦੇ ਸੁਪੋਰਟਿਵ, ਕੋਆਪ੍ਰੇਟਿਵ ਰੁਖ ਕਰ ਕੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।

14 ਅਗਸਤ 2023, ਸੋਮਵਾਰ

ਦਵਿਤੀਯ (ਅਧਿਕ) ਸਾਉਣ ਵਦੀ ਤਿੱਥੀ ਤਰੋਦਸ਼ੀ (ਸਵੇਰੇ 10.26 ਤੱਕ) ਅਤੇ ਮਗਰੋਂ ਤਿੱਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕਰਕ ’ਚ

ਮੰਗਲ ਸਿੰਘ ’ਚ

ਬੁੱਧ ਸਿੰਘ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਸਾਉਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਸਾਉਣ), ਹਿਜਰੀ ਸਾਲ 1445, ਮਹੀਨਾ : ਮੁਹੱਰਮ, ਤਰੀਕ: 26, ਸੂਰਜ ਉਦੇ ਸਵੇਰੇ 5.56 ਵਜੇ, ਸੂਰਜ ਅਸਤ ਸ਼ਾਮ 7.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (ਪੂਰਵ ਦੁਪਹਿਰ 11.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਸਿੱਧੀ (ਸ਼ਾਮ 4.40 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.26 ਤੋਂ ਲੈ ਕੇ ਰਾਤ 11.34 ਤੱਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News