ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Aug 21, 2023 - 03:51 AM (IST)
ਮੇਖ : ਸਿਤਾਰਾ ਸ਼ਾਮ ਤੱਕ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਡਰੇ ਮਨ ਕਰ ਕੇ ਕੋਈ ਵੀ ਫੈਸਲਾ ਲੈਣ ’ਚ ਆਪ ਨੂੰ ਮੁਸ਼ਕਿਲ ਮਹਿਸੂਸ ਹੋਵੇਗੀ, ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਜਨਰਲ ਸਿਤਾਰਾ ਸ਼ਾਮ ਤੱਕ ਬਲਵਾਨ, ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਪਰ ਬਾਅਦ ’ਚ ਸਿਤਾਰਾ ਕਮਜ਼ੋਰ ਬਣ ਸਕਦਾ ਹੈ, ਮੁਸ਼ਕਿਲਾਂ, ਪ੍ਰੇਸ਼ਾਨੀਆਂ ਵਧ ਸਕਦੀਆਂ ਹਨ।
ਮਿਥੁਨ : ਜਨਰਲ ਸਿਤਾਰਾ ਸਫਲਤਾ ਦੇਣ, ਇੱਜ਼ਤ-ਮਾਣ ਵਧਾਉਣ ਅਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਮਨ ਕੁਝ ਅਪਸੈੱਟ ਜਿਹਾ ਰਹੇਗਾ।
ਕਰਕ : ਸਿਤਾਰਾ ਸ਼ਾਮ ਤੱਕ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ ਪਰ ਬਾਅਦ ’ਚ ਵੀ ਆਪ ਦੇ ਹਾਲਾਤ ਜਨਰਲ ਤੌਰ ’ਤੇ ਬਿਹਤਰ ਬਣਨਗੇ।
ਸਿੰਘ : ਸਿਤਾਰਾ ਸ਼ਾਮ ਤੱਕ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ, ਫਿਰ ਬਾਅਦ ’ਚ ਵੀ ਸਮਾਂ ਸਫਲਤਾ ਵਾਲਾ ਬਣੇਗਾ।
ਕੰਨਿਆ : ਜਨਰਲ ਸਿਤਾਰਾ ਬੇਸ਼ੱਕ ਕਾਰੋਬਾਰੀ ਕੰਮਾਂ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਤਾਂ ਵੀ ਕੰਮਕਾਜੀ ਕੰਮ ਨਿਪਟਾਉਂਦੇ ਸਮੇਂ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।
ਤੁਲਾ : ਸਿਤਾਰਾ ਸ਼ਾਮ ਤੱਕ ਨੁਕਸਾਨ ਵਾਲਾ, ਕਿਸੇ ’ਤੇ ਨਾ ਤਾਂ ਭਰੋਸਾ ਕਰਨਾ ਚਾਹੀਦਾ ਹੈ ਅਤੇ ਨਾ ਹੀ ਕੋਈ ਕੰਮਕਾਜੀ ਕੰਮ ਬੇਧਿਆਨੀ ਨਾਲ ਕਰੋ ਪਰ ਬਾਅਦ ’ਚ ਹਾਲਾਤ ਬਿਹਤਰ ਬਣਨਗੇ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਨੁਕਸਾਨ ਦੇਣ ਵਾਲਾ ਬਣੇਗਾ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਯਤਨ ਕਰਨ ’ਤੇ ਹਰ ਮੋਰਚੇ ’ਤੇ ਸਫਲਤਾ ਮਿਲੇਗੀ, ਇੱਜ਼ਤ-ਮਾਣ, ਪੈਠ ਵੀ ਬਣੀ ਰਹੇਗੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਮਕਰ : ਸਿਤਾਰਾ ਸ਼ਾਮ ਤੱਕ ਕੰਮਕਾਜੀ ਪੈਠ-ਦਬਦਬਾ ਬਣਾਈ ਰੱਖੇਗਾ, ਤੇਜ ਪ੍ਰਭਾਵ ਵੀ ਬਣਿਆ ਰਹੇਗਾ, ਫਿਰ ਬਾਅਦ ’ਚ ਵੀ ਕਦਮ ਬੜ੍ਹਤ ਵੱਲ ਰੱਖੇਗਾ।
ਕੁੰਭ : ਸਿਤਾਰਾ ਸ਼ਾਮ ਤੱਕ ਸਿਹਤ ਲਈ ਕਮਜ਼ੋਰ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਮੋਰੇਲ ਵਧੇਗਾ।
ਮੀਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਸਥਿਤੀ ਬਿਹਤਰ ਰੱਖੇਗਾ, ਹਰ ਮੋਰਚੇ ’ਤੇ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਸਿਹਤ ਨੂੰ ਵਿਗਾੜਣ ਵਾਲਾ ਬਣੇਗਾ।
21 ਅਗਸਤ 2023, ਸੋਮਵਾਰ
ਦਵਿਤੀਯ (ਸ਼ੁੱਧ) ਸਾਉਣ ਸੁਦੀ ਤਿੱਥੀ ਪੰਚਮੀ (21-22 ਮੱਧ ਰਾਤ 2.01 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੰਨਿਆ ’ਚ
ਮੰਗਲ ਕੰਨਿਆ ’ਚ
ਬੁੱੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 30 (ਸਾਉਣ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 3, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ ਸ਼ਾਮ 7.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਪੂਰਾ ਦਿਨ ਰਾਤ), ਯੋਗ : ਸ਼ੁੱਭ (ਰਾਤ 10.20 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਕੰਨਿਆ ਰਾਸ਼ੀ ’ਤੇ (ਸ਼ਾਮ 5.30 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)