ਮੇਖ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Aug 22, 2023 - 03:44 AM (IST)
            
            ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਫ਼ਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਪ੍ਰੇਸ਼ਾਨੀ-ਖਿੱਚੋਤਾਣ ਰਹਿਣ ਦਾ ਡਰ।
ਬ੍ਰਿਖ : ਕਮਜ਼ੋਰ ਦਿਸਣ ਵਾਲਾ ਸ਼ਤਰੂ ਵੀ ਕਿਸੇ ਸਮੇਂ ਆਪ ਨੂੰ ਦਿਨ ’ਚ ਤਾਰੇ ਦਿਖਾ ਸਕਦਾ ਹੈ, ਇਸ ਲਈ ਪੂਰਾ ਬਚਾਅ ਰੱਖਣਾ ਚਾਹੀਦਾ ਹੈ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮਿਥੁਨ : ਇਰਾਦਿਆਂ ’ਚ ਮਜ਼ਬੂਤੀ, ਪੈਠ-ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਸੰਤਾਨ ਦੇ ਰੁਖ਼ ’ਤੇ ਪੂਰਾ ਭਰੋਸਾ ਕਰਨਾ ਸਹੀ ਨਹੀਂ ਰਹੇਗਾ।
ਕਰਕ : ਕੋਰਟ-ਕਚਹਿਰੀ ’ਚ ਆਪ ਦੇ ਪੱਖ ਦੀ ਬੜੌਤਰੀ ਯਕੀਨੀ ਨਾ ਸਮਝੋ, ਇਸ ਲਈ ਅਦਾਲਤ ’ਚ ਜਾਣ ਤੋਂ ਬਚਣਾ ਸਹੀ ਰਹੇਗਾ ਪਰ ਸਿਹਤ ਦੀ ਸੰਭਾਲ ਰੱਖੋ।
ਸਿੰਘ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕਾਂ ਤੋਂ ਜਿੰਨਾ ਫਾਸਲਾ ਰੱਖ ਸਕੋ, ਓਨਾ ਹੀ ਬਿਹਤਰ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ : ਆਮਦਨ ਲਈ ਸਿਤਾਰਾ ਚੰਗਾ ਪਰ ਕਾਰੋਬਾਰੀ ਕੰਮਾਂ ਪ੍ਰਤੀ ਲਾਪ੍ਰਵਾਹੀ ਜਾਂ ਬੇਧਿਆਨੀ ਘੱਟ ਨਤੀਜਾ ਦੇਣ ਵਾਲੀ ਹੋ ਸਕਦੀ ਹੈ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਭਰਪੂਰ ਜ਼ੋਰ ਲਗਾਉਣ ’ਤੇ ਜਨਰਲ ਕੰਮਾਂ ’ਚ ਸਫ਼ਲਤਾ ਮਿਲੇਗੀ, ਉਂਝ ਸੁਭਾਅ ’ਚ ਵੀ ਤੇਜ਼ੀ ਰਹਿ ਸਕਦੀ ਹੈ।
ਬ੍ਰਿਸ਼ਚਕ : ਕਿਉਂਕਿ ਜਨਰਲ ਸਿਤਾਰਾ ਉਲਝਣਾਂ-ਝਮੇਲਿਆਂ-ਪੇਚੀਦਗੀਆਂ ਨੂੰ ਉਭਾਰਨ ਵਾਲਾ ਹੋਵੇਗਾ, ਇਸ ਲਈ ਹਰ ਮੋਰਚੇ ’ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਧਨ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਸਹੀ ਨਤੀਜਾ ਦੇਵੇਗੀ।
ਮਕਰ : ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਲਈ ਮਨ ’ਚ ਕੁਝ ਕਿੰਤੂ ਪ੍ਰੰਤੂ ਦਾ ਅਹਿਸਾਸ ਬਣਿਆ ਰਹੇਗਾ, ਇਸ ਲਈ ਮਨ ਦੇ ਮੁਤਾਬਿਕ ਚਲੋ।
ਕੁੰਭ : ਕੰਮਕਾਜੀ ਕੰਮਾਂ ਨੂੰ ਅਟੈਂਡ ਕਰਨ ਦੇ ਮਾਮਲੇ ’ਚ ਆਪ ਉਤਸ਼ਾਹਿਤ ਤਾਂ ਰਹੋਗੇ ਪਰ ਨਤੀਜਾ ਉਮੀਦ ਮੁਤਾਬਿਕ ਨਹੀਂ ਮਿਲੇਗਾ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਡਰਾਈਵਿੰਗ ਵੀ ਸੁਚੇਤ ਰਹਿ ਕੇ ਹੀ ਕਰਨਾ ਸਹੀ ਰਹੇਗਾ, ਕਿਉਂਕਿ ਸਿਤਾਰਾ ਸੱਟ ਲਗਵਾਉਣ ਵਾਲਾ ਹੈ।
22 ਅਗਸਤ 2023, ਮੰਗਲਵਾਰ
ਦਵਿੱਤੀਯ (ਸ਼ੁੱਧ) ਸਾਉਣ ਸੁਦੀ ਤਿੱਥੀ ਛੱਠ (22-23 ਮੱਧ ਰਾਤ 3.07 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਤੁਲਾ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 31 (ਸਾਉਣ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 4, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ ਸ਼ਾਮ 7.00 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸਵੇਰੇ 6.32 ਤੱਕ) ਅਤੇ ਮਗਰੋਂ ਨਕਸ਼ੱਤਰ ਸਵਾਤੀ , ਯੋਗ : ਸ਼ੁਕਲ (ਰਾਤ 10.18 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਤੁਲਾ ਰਾਸ਼ੀ ’ਤੇ (ਪੁਰਾ ਦਿਨ ਰਾਤ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਕਲਕਿ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 
