ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Thursday, Aug 24, 2023 - 02:34 AM (IST)
ਮੇਖ : ਕਿਉਂਕਿ ਸਿਤਾਰਾ ਸਿਹਤ ਲਈ ਕਮਜ਼ੋਰ ਹੈ, ਇਸ ਲਈ ਖਾਣ-ਪੀਣ ਬਾਰੇ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜ਼ੋਰ ਲਗਾਉਣ ’ਤੇ ਹੀ ਸਫਲਤਾ ਮਿਲੇਗੀ, ਵੈਸੇ ਫੈਮਿਲੀ ਫਰੰਟ ’ਤੇ ਤਣਾਤਣੀ ਅਤੇ ਕਸ਼ਮਕਸ਼ ਬਣੀ ਰਹੇਗੀ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਲਿਹਾਜ਼ ਨਾ ਕਰੇਗਾ।
ਕਰਕ : ਸੰਤਾਨ ਦਾ ਰੁਖ ਨਾਨ-ਕੋਆਪ੍ਰੇਟਿਵ ਜਿਹਾ ਰਹਿ ਸਕਦਾ ਹੈ, ਇਸ ਲਈ ਉਸ ’ਤੇ ਇਕ ਸੀਮਾ ਤਕ ਭਰੋਸਾ ਜਾਂ ਡਿਪੈਂਡੈਂਸ ਕਰਨੀ ਚਾਹੀਦੀ ਹੈ।
ਸਿੰਘ : ਕੋਰਟ-ਕਚਹਿਰੀ ’ਚ ਜਾਣ ਜਾਂ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਮਨ ਵੀ ਪ੍ਰੇਸ਼ਾਨ ਰਹੇਗਾ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ, ਸਹਿਯੋਗੀ ਨਾਲ ਜ਼ਿਆਦਾ ਮੇਲ-ਮਿਲਾਪ ਰੱਖਣਾ ਪ੍ਰੇਸ਼ਾਨੀ ਵਧਾਉਣ ਵਾਲਾ ਹੋਵੇਗਾ।
ਤੁਲਾ : ਨਾ ਤਾਂ ਕਾਰੋਬਾਰ ਕੰਮ ਬੇ-ਧਿਆਨੀ ਨਾਲ ਕਰੋ ਅਤੇ ਨਾ ਹੀ ਕਾਰੋਬਾਰੀ ਟੂਰ ਕਰੋ, ਕਿਉਂਕਿ ਸਮਾਂ ਅਰਥ ਤੰਗੀ ਵਾਲਾ ਹੋ ਸਕਦਾ ਹੈ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਕਮਜ਼ੋਰ ਮਨੋਬਲ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਧਨ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੋਵੇਗਾ, ਇਸ ਲਈ ਕੋਈ ਵੀ ਨਵਾਂ ਯਤਨ ਜਾਂ ਪ੍ਰੋਗਰਾਮ ਸ਼ੁਰੂ ਨਾ ਕਰੋ।
ਮਕਰ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਠੀਕ ਨਹੀਂ, ਕਿਸੇ ਅਫਸਰ ਅੱਗੇ ਜਾਣ ’ਤੇ ਆਪ ਘਬਰਾਹਟ ਮਹਿਸੂਸ ਕਰੋਗੇ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮੀਨ : ਜਨਰਲ ਸਿਤਾਰਾ ਉਲਝਣਾਂ, ਮੁਸ਼ਕਲਾਂ ਵਾਲਾ, ਇਸ ਲਈ ਕੋਈ ਵੀ ਨਵਾਂ ਯਤਨ ਅਨਮੰਨੇ ਮਨ ਨਾਲ ਨਹੀਂ ਕਰਨਾ ਚਾਹੀਦਾ, ਧਾਰਮਿਕ ਕੰਮਾਂ ’ਚ ਰੁਚੀ ਦੀ ਘਾਟ ਹੋਵੇਗੀ।
24 ਅਗਸਤ 2023, ਵੀਰਵਾਰ
ਦਵਿਤੀਯ (ਸ਼ੁੱਧ) ਸਾਉਣ ਸੁਦੀ ਤਿੱਥੀ ਅਸ਼ਟਮੀ (24-25 ਮੱਧ ਰਾਤ 3.11 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 2 (ਸਾਉਣ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 6, ਸੂਰਜ ਉਦੇ ਸਵੇਰੇ 6.02 ਵਜੇ, ਸੂਰਜ ਅਸਤ ਸ਼ਾਮ 6.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਸਵੇਰੇ 9.04 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਏਂਦਰ (ਰਾਤ 8.36 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ (3.22 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਦੁਰਗਾ ਅਸ਼ਟਮੀ, ਮੇਲਾ ਚਿੰਤਪੁਰਨੀ, ਮੇਲਾ ਚਾਮੁੰਡਾਦੇਵੀ ਸਮਾਪਤ, ਦੁਰਗਾ ਅਸ਼ਟਮੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)