ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Friday, Aug 25, 2023 - 02:56 AM (IST)

ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਪੂਰਾ ਪਰਹੇਜ਼ ਦੇ ਬਾਵਜੂਦ ਵੀ ਪੇਟ ਕੁੱਝ ਅਪਸੈੱਟ ਜਿਹਾ ਰਹੇਗਾ, ਲੈਣ-ਦੇਣ ਜਾਂ ਲਿਖਣ-ਪੜ੍ਹਨ ਦਾ ਕੰਮ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।

ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵੈਸੇ ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਨਾਰਾਜ਼ ਰਹਿਣਗੇ, ਮਨ ’ਤੇ ਵੀ ਗਲਤ ਸੋਚ ਪ੍ਰਭਾਵੀ ਰਹੇਗੀ।

ਮਿਥੁਨ : ਕਮਜ਼ੋਰ ਸਿਤਾਰਾ ਅਤੇ ਮਨੋਬਲ ’ਚ ਟੁੱਟਣ ਕਰ ਕੇ ਮਨ ਡਰਿਆ ਡਰਿਆ ਜਿਹਾ ਰਹੇਗਾ ਅਤੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ।

ਕਰਕ : ਗਲਤ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਜੁਟਾ ਸਕੋਗੇ।

ਸਿੰਘ : ਜਾਇਦਾਦੀ ਕੰਮ ਨਾਲ ਜੁੜੀ ਕਿਸੇ ਵੀ ਕੋਸ਼ਿਸ਼ ਨੂੰ ਹੱਥ ’ਚ ਨਾ ਲਓ, ਕਿਉਂਕਿ ਆਪ ਦੀ ਕਿਸੇ ਵੀ ਕੋਸ਼ਿਸ਼ ਦੇ ਸਿਰੇ ਚੜ੍ਹਣ ਦੀ ਆਸ ਨਾ ਹੋਵੇਗੀ।

ਕੰਨਿਆ : ਆਪ ਆਪਣੇ ਉਤਸ਼ਾਹੀਣ ਮਨ ਕਰ ਕੇ ਕਿਸੇ ਵੀ ਯਤਨ ਨੂੰ ਅੱਗੇ ਨਾ ਵਧਾ ਸਕੋਗੇ, ਘਟੀਆ ਲੋਕ ਵੀ ਆਪ ਨੂੰ ਪ੍ਰੇਸ਼ਾਨ ਰੱਖਣਗੇ।

ਤੁਲਾ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਕਮਜ਼ੋਰ ਰੱਖੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਸਫਰ ਵੀ ਨਾ ਕਰੋ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਮਨ ਡਾਵਾਂਡੋਲ ਜਿਹਾ ਰਹੇਗਾ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ।

ਧਨ : ਖਰਚਿਆਂ ਦਾ ਜ਼ੋਰ, ਖਰਚ ਵੀ ਫਜ਼ੂਲ ਕੰਮਾਂ ’ਤੇ ਜ਼ਿਆਦਾ ਹੋਵੇਗਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦਿਓ।

ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰ ਟੂਰਿੰਗ ਵੀ ਫਰੂਟਫੁੱਲ ਰਹੇਗੀ, ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਿਹਤਰ ਬਣੇ ਰਹਿਣਗੇ।

ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਵਿਗੜਦਾ ਨਜ਼ਰ ਆਵੇਗਾ।

ਮੀਨ : ਆਪ ਆਪਣੀ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ, ਮਨ ਵੀ ਅਸਥਿਰ ਅਤੇ ਡਾਵਾਂਡੋਲ ਜਿਹਾ ਰਹੇਗਾ, ਅਰਥ ਦਸ਼ਾ ਵੀ ਕੁੱਝ ਕਮਜ਼ੋਰ ਨਜ਼ਰ ਆਵੇਗੀ।

25 ਅਗਸਤ 2023, ਸ਼ੁੱਕਰਵਾਰ

ਦਵਿਤੀਯ (ਸ਼ੁੱਧ) ਸਾਉਣ ਸੁਦੀ ਤਿੱਥੀ ਨੌਮੀ (25-26 ਮੱਧ ਰਾਤ 2.03 ਤੱਕ) ਅਤੇ ਮਗਰੋਂ ਤਿੱਥੀ ਦਸਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਕੰਨਿਆ ’ਚ

ਬੁੱਧ ਸਿੰਘ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਭਾਦੋਂ ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 7, ਸੂਰਜ ਉਦੇ ਸਵੇਰੇ 6.03 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸਵੇਰੇ 9.14 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਵੈਧ੍ਰਿਤੀ (ਸ਼ਾਮ 6.50 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੁਰਾ ਦਿਨ ਰਾਤ), ਸਵੇਰੇ 9.14 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ :ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News