ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Saturday, Aug 26, 2023 - 05:16 AM (IST)

ਬ੍ਰਿਖ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ 'ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ 'ਚ ਰੁਚੀ, ਯਤਨ ਕਰਨ 'ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।

ਬ੍ਰਿਖ : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਜਨਰਲ ਹਾਲਾਤ ਵਿਤ ਬਣਾਉਣ ਵਾਲਾ ਪਰ ਅਰਥ ਦਸ਼ਾ ਪਹਿਲੇ ਦੀ ਤਰ੍ਹਾਂ ਰਹੇਗੀ, ਸਫਰ ਵੀ ਟਾਲ ਦਿਓ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ 'ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ 'ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਕਰਕ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ 'ਤੇ ਭਰੋਸਾ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ 'ਤੇ ਕੋਈ ਉਦੇਸ਼-ਪ੍ਰੋਗਰਾਮ-ਮਨੋਰਥ ਸਿਰੇ ਚੜ੍ਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਕੰਨਿਆ : ਜ਼ਮੀਨੀ ਅਤੇ ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਤੁਲਾ: ਜੇ ਕਿਸੇ ਵੱਡੇ ਆਦਮੀ ਦੀ ਮਦਦ- ਸਹਿਯੋਗ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ।

ਧਨ : ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਟੂਰਿੰਗ- ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਸ਼ੁੱਭ ਕੰਮਾਂ 'ਚ ਧਿਆਨ।

ਮਕਰ: ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਵਾਲਾ, ਲੈਣ ਦੇਣ ਦੇ ਕੰਮ ਅਹਿਤਿਆਤ ਨਾਲ ਹੀ ਕਰੋ, ਉਧਾਰ ਦੇਣ ਜਾਂ ਲੈਣ ਦੇ ਚੱਕਰ ਤੋਂ ਵੀ ਬਚੋ।

ਕੁੰਭ: ਸਿਤਾਰਾ ਵਪਾਰ ਕਾਰੋਬਾਰ 'ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ 'ਚੋਂ ਕਿਸੇ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ।

ਮੀਨ : ਰਾਜਕੀ ਕੰਮਾਂ 'ਚ ਸਫ਼ਲਤਾ ਮਿਲੇਗੀ, ਅਫਸਰ ਵੀ ਸਾਫਟ-ਕੰਸੀਡ੍ਰੇਟ ਰਹਿਣਗੇ, ਮਾਣ- ਯਸ਼ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

26 ਅਗਸਤ 2023, ਸ਼ਨੀਵਾਰ 

ਦਵਿਤੀਯ ( ਬੁੱਧ ) ਸਾਉਣ ਸੁਦੀ ਤਿੱਥੀ ਦਸਮੀ (26-27 ਮੱਧ ਰਾਤ 12.09 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ 'ਚ

ਚੰਦਰਮਾ ਬ੍ਰਿਸ਼ਚਕ 'ਚ

ਮੰਗਲ ਕੰਨਿਆ 'ਚ

ਬੁੱਧ ਸਿੰਘ 'ਚ

ਗੁਰੂ ਮੇਖ 'ਚ 

ਸ਼ੁੱਕਰ ਕਰਕ 'ਚ

ਸ਼ਨੀ ਕੁੰਭ 'ਚ

ਰਾਹੂ ਮੇਖ 'ਚ

ਕੇਤੂ ਤੁਲਾ 'ਚ

ਬਿਕ੍ਰਮੀ ਸੰਮਤ : 2080, ਭਾਦੋਂ ਵਿਸ਼ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 4 (ਭਾਦੋਂ ), ਹਿਜਰੀ ਸਾਲ 1445, ਮਹੀਨਾ : ਸਫਰ, ਤ੍ਰੀਕ : 8, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ), ਨਕਸ਼ੱਤਰ: ਜੇਸ਼ਠਾ (ਸਵੇਰੇ 8.38 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਵਿਸ਼ਕੁੰਭ (ਸ਼ਾਮ 4.26 ਤੱਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਸ਼ਚਕ ਰਾਸ਼ੀ 'ਤੇ (ਸਵੇਰੇ 8.38 ਤੱਕ) ਅਤੇ ਮਗਰੋਂ ਧਨ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਸਵੇਰੇ 8.38 ਤੱਕ ਜੰਮੇ ਬੱਚੇ ਨੂੰ ਜੋਸ਼ਠਾ ਨਕਸ਼ੱਤਰ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ 10 ਵਜੇ ਤਕ।

- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News