ਮਿਥੁਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਸੰਤੋਖਜਨਕ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Aug 27, 2023 - 02:29 AM (IST)
ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਖ : ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੋ ਸਕਦਾ ਹੈ, ਠੰਡੀਅਂ ਵਸਤਾਂ ਅਤੇ ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ।
ਮਿਥੁਨ : ਕਾਰੋਬਾਰੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਹਟ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਕਰਕ : ਡਰੇ-ਡਰੇ ਮਨ ਕਰਕੇ ਆਪ ਨਾ ਤਾਂ ਕੋਈ ਫੈਸਲਾ ਲੈ ਸਕੋਗੇ ਅਤੇ ਨਾ ਹੀ ਕਿਸੇ ਯਤਨ-ਪ੍ਰੋਗਰਾਮ ਨੂੰ ਅੱਗੇ ਵਧਾ ਸਕੋਗੇ, ਸਫ਼ਰ ਵੀ ਨਾ ਕਰੋ।
ਸਿੰਘ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਬਣਾ ਕੇ ਰੱਖੋ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਆਪਣੀ ਭੱਜ-ਦੌੜ ’ਚ ਚੰਗੀ ਸਫ਼ਲਤਾ ਦੇਵੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਤੁਲਾ : ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਉਤਸ਼ਾਹ ਹਿੰਮਤ ਸ਼ਕਤੀ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਬਹੁਤ ਐਕਟਿਵ ਰਹੋਗੇ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਮਾਣ-ਯਸ਼ ਦੀ ਪ੍ਰਾਪਤੀ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਮਨ ’ਤੇ ਪਾਜ਼ੇਟਿਵ-ਸਾਤਵਿਕ ਸੋਚ ਪ੍ਰਭਾਵੀ ਰਹੇਗੀ।
ਮਕਰ : ਕਿਉਂਕਿ ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਇਸ ਲਈ ਜਿਹੜੇ ਖਰਚੇ ਟਾਲੇ ਜਾ ਸਕਣ, ਟਾਲ ਦੇਣਾ ਸਹੀ ਰਹੇਗਾ, ਨੁਕਸਾਨ ਦਾ ਵੀ ਡਰ।
ਕੁੰਭ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਰਕਾਰੀ-ਗ਼ੈਰ ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਅਫ਼ਸਰਾਂ ਦੇ ਰੁਖ਼ ’ਚ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ।
27 ਅਗਸਤ 2023, ਐਤਵਾਰ
ਦਵਿੱਤੀਯ (ਸ਼ੁੱਧ) ਸਾਉਣ ਸੁਦੀ ਤਿਥੀ ਇਕਾਦਸ਼ੀ (ਰਾਤ 9.33 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 5 (ਭਾਦੋਂ ), ਹਿਜਰੀ ਸਾਲ 1445, ਮਹੀਨਾ : ਸਫ਼ਰ, ਤਰੀਕ : 9, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸਵੇਰੇ 7.16 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਪ੍ਰੀਤੀ (ਦੁਪਹਿਰ 1.26 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 7.16 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.51 ਤੋਂ ਲੈ ਕੇ ਰਾਤ 9.33 ਤੱਕ)।ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪਵਿੱਤਰਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)