ਕੰਨਿਆ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Aug 28, 2023 - 02:40 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸ਼ਤਰੂ ਵੀ ਆਪ ਅੱਗੇ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਨਗੇ।
ਬ੍ਰਿਖ : ਸਿਤਾਰਾ ਪੂਰਵ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ ਅਤੇ ਸਫ਼ਲਤਾ ਮਿਲੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਪੂਰਵ ਦੁਪਹਿਰ ਤਕ ਕਾਰੋਬਾਰੀ ਕੋਸ਼ਿਸ਼ਾਂ ਸਿਰੇ ਚੜ੍ਹ ਸਕਦੀਆਂ ਹਨ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕਰਕ : ਸਿਤਾਰਾ ਪੂਰਵ ਦੁਪਹਿਰ ਤਕ ਮਾਨਸਿਕ ਤੌਰ ’ਤੇ ਪ੍ਰੇਸ਼ਾਨ-ਅਪਸੈੱਟ ਅਤੇ ਦੁਬਿਧਾ ’ਚ ਰੱਖੇਗਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚੋਂ ਰੁਕਾਵਟਾਂ-ਮੁਸ਼ਕਿਲਾਂ ਹਟਣਗੀਆਂ।
ਸਿੰਘ : ਸਿਤਾਰਾ ਪੂਰਵ ਦੁਪਹਿਰ ਤੱਕ ਬਿਹਤਰ, ਸਫ਼ਲਤਾ ਮਿਲੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਸ਼ਤਰੂ ਸਿਰ ਚੁੱਕ ਕੇ ਆਪ ਨੂੰ ਪ੍ਰੇਸ਼ਾਨ ਕਰਦੇ ਰਹਿਣਗੇ।
ਕੰਨਿਆ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ-ਮੁਸ਼ਕਿਲ ਹਟੇਗੀ, ਆਪ ਦੀ ਪੈਠ-ਧਾਕ ਦਰਦਨਾਹਟ ਵੀ ਬਣੀ ਰਹੇਗੀ।
ਤੁਲਾ : ਪੂਰਵ ਦੁਪਹਿਰ ਤਕ ਕੰਮਕਾਜੀ ਭੱਜ-ਦੌੜ, ਵਿਅਸਤਤਾ ਪਾਜ਼ੇਟਿਵ ਨਤੀਜਾ ਦੇਵੇਗੀ ਪਰ ਬਾਅਦ ’ਚ ਸਮਾਂ ਅਦਾਲਤੀ ਕੰਮਾਂ ਲਈ ਚੰਗਾ ਬਣੇਗਾ।
ਬ੍ਰਿਸ਼ਚਕ : ਸਿਤਾਰਾ ਪੂਰਵ ਦੁਪਹਿਰ ਤਕ ਧਨ ਲਾਭ ਦੇਣ ਅਤੇ ਜਨਰਲ ਤੌਰ ’ਤੇ ਕੰਮਕਾਜੀ ਕੰਮਾਂ ਨੂੰ ਸੰਵਾਰਨ ਵਾਲਾ ਪਰ ਬਾਅਦ ’ਚ ਹਿੰਮਤ-ਯਤਨ ਸ਼ਕਤੀ ਬਣੀ ਰਹੇਗੀ।
ਧਨ : ਲੋਹਾ-ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡਵੇਅਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਮਕਰ : ਸਿਤਾਰਾ ਪੂਰਵ ਦੁਪਹਿਰ ਤਕ ਠੀਕ ਨਹੀਂ, ਆਪਣੇ ਆਪ ਨੂੰ ਕਿਸੇ ਪੰਗੇ ’ਚ ਨਾ ਫਸਣ ਦਿਓ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਕੁੰਭ : ਸਿਤਾਰਾ ਪੂਰਵ ਦੁਪਹਿਰ ਤਕ ਆਮਦਨ ਲਈ ਚੰਗਾ, ਇੱਜ਼ਤ ਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਨਾਲ ਵਾਸਤਾ ਰਹੇਗਾ।
ਮੀਨ : ਸਿਤਾਰਾ ਪੂਰਵ ਦੁਪਹਿਰ ਤਕ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਬਾਅਦ ’ਚ ਆਪ ਦੀ ਕਾਰੋਬਾਰੀ ਕੋਸ਼ਿਸ਼, ਕਾਰੋਬਾਰੀ ਟੂਰਿੰਗ ਲਾਭਕਾਰੀ ਰਹੇਗੀ।
28 ਅਗਸਤ 2023, ਸੋਮਵਾਰ
ਦਵਿੱਤੀਯ (ਸ਼ੁੱਧ) ਸਾਉਣ ਸੁਦੀ ਤਿਥੀ ਦੁਆਦਸ਼ੀ (ਸ਼ਾਮ 6.23 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਧਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 6 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫ਼ਰ, ਤਰੀਕ : 10, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (28-29 ਮੱਧ ਰਾਤ 2.43 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਆਯੁਸ਼ਮਾਨ (ਸਵੇਰੇ 9.56 ਤੱਕ) ਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਧਨ ਰਾਸ਼ੀ ’ਤੇ (ਸਵੇਰੇ 10.40 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)