ਬ੍ਰਿਖ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Aug 29, 2023 - 02:17 AM (IST)
ਮੇਖ : ਸਿਤਾਰਾ ਸਰਕਾਰੀ-ਗੈਰ ਸਰਕਾਰੀ ਕੰਮਾਂ ਨੂੰ ਸੰਵਾਰਨ ਤੇ ਕਿਸੇ ਰੁਕਾਵਟ ਮੁਸ਼ਕਲ ਨੂੰ ਰਸਤੇ ’ਚੋਂ ਹਟਾਉਣ ਵਾਲਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਆਪ ਜਨਰਲ ਤੌਰ ’ਤੇ ਹਿੰਮਤੀ ਉਤਸ਼ਾਹੀ ਬਣੇ ਰਹੋਗੇ।
ਮਿਥੁਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ ਪਰ ਅਰਥ ਦਸ਼ਾ ਠੀਕ ਰਹੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਸਦਭਾਅ ਬਣਿਆ ਰਹੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ, ਸਫਰ ਵੀ ਨਾ ਕਰੋ।
ਕੰਨਿਆ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਹਰ ਗੱਲ ਲਈ ਤਾਲਮੇਲ ਰੱਖੇਗੀ, ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ।
ਤੁਲਾ : ਕੋਰਟ-ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਸ਼ਚਕ : ਵੱਡੇ ਲੋਕ, ਸੱਜਣ ਸਾਥੀ, ਕੰਮਕਾਜੀ ਸਹਿਯੋਗੀ ਆਪ ਦੀ ਗੱਲ ਨੂੰ ਵਜ਼ਨ ਦੇਣਗੇ ਅਤੇ ਆਪ ਨਾਲ ਤਾਲਮੇਲ ਰੱਖਣਗੇ, ਵਿਰੋਧੀ ਵੀ ਨਿਸਤੇਜ ਰਹਿਣਗੇ।
ਧਨ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਕੋਸ਼ਿਸ਼, ਕੰਮਕਾਜੀ ਪਲਾਨਿੰਗ ਸਿਰੇ ਚੜ੍ਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਰਸਤੇ ’ਚੋਂ ਹਟੇਗੀ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਕੁੰਭ : ਖਰਚਿਆਂ ਦਾ ਜ਼ੋਰ, ਕਿਸੇ ਸਮੇਂ ਅਰਥ ਤੰਗੀ ਦਾ ਅਹਿਸਾਸ ਕਰਾ ਸਕਦੀ ਹੈ, ਨਾ ਤਾਂ ਸਫਰ ਕਰੋ ਅਤੇ ਨਾ ਹੀ ਕਾਰੋਬਾਰੀ ਟੂਰ ਪਲਾਨ ਕਰੋ।
ਮੀਨ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੇਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕੰਮਕਾਜੀ ਭੱਜਦੌੜ ਵੀ ਚੰਗੀ ਰਿਟਰਨ ਦੇਵੇਗੀ।
29 ਅਗਸਤ 2023, ਮੰਗਲਵਾਰ
ਦਵਿੱਤੀਯ (ਸ਼ੁੱਧ) ਸਾਉਣ ਸੁਦੀ ਤਿਥੀ ਤਰੋਦਸ਼ੀ (ਬਾਅਦ ਦੁਪਹਿਰ 2.48 ਤੱਕ) ਅਤੇ ਮਗਰੋਂ ਤਿਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 7 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 11, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ ਸ਼ਾਮ 6.52 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਰਾਤ 11.50 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੋਭਨ (29-30 ਮੱਧ ਰਾਤ 1.51 ਤੱਕ) ਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)