ਮੇਖ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Aug 30, 2023 - 01:27 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਸਫਲ ਰੱਖੇਗਾ, ਉਂਝ ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡ ਵੇਅਰ, ਸਰੀਆ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਬਿਹਤਰ ਹੋਵੇਗੀ।
ਬ੍ਰਿਖ : ਸਰਕਾਰੀ- ਗੈਰ- ਸਰਕਾਰੀ ਕੰਮਾਂ ’ਚ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਆਪ ਜਨਰਲ ਤੌਰ ’ਤੇ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਮਿਥੁਨ : ਸਿਤਾਰਾ ਸਵੇਰ ਤੱਕ ਪੇਟ ਪੱਖੋਂ ਪ੍ਰੇਸ਼ਾਨੀ ਰੱਖ ਸਕਦਾ ਹੈ ਪਰ ਬਾਅਦ ’ਚ ਆਪ ਦੀ ਭੱਜ-ਦੌੜ ਵਧੇਗੀ, ਇਰਾਦਿਆਂ ’ਚ ਵੀ ਮਜ਼ਬੂਤੀ ਮਿਲੇਗੀ।
ਕਰਕ : ਸਿਤਾਰਾ ਸਵੇਰ ਤੱਕ ਜਨਰਲ ਹਾਲਾਤ ਅਨੁਕੂਲ ਰੱਖਣ ਵਾਲਾ ਪਰ ਬਾਅਦ ’ਚ ਪੇਟ ਨੂੰ ਵਿਗਾੜ ਸਕਦਾ ਹੈ, ਇਸ ਲਈ ਸਾਵਧਾਨੀ ਰੱਖੋ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਸਿੰਘ : ਸਿਤਾਰਾ ਸਵੇਰ ਤੱਕ ਤਬੀਅਤ ਨੂੰ ਕੁਝ ਅਪਸੈੱਟ ਰੱਖ ਸਕਦਾ ਹੈ ਪਰ ਬਾਅਦ ’ਚ ਸਮਾਂ ਕੰਮਕਾਜੀ ਦਸ਼ਾ ਸੁਧਾਰੇਗਾ, ਫੈਮਿਲੀ ਫਰੰਟ ’ਤੇ ਵੀ ਪੈਠ ਬਣੀ ਰਹੇਗੀ।
ਕੰਨਿਆ : ਸਿਤਾਰਾ ਸਵੇਰ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਮਾਂ ਪੰਗਿਆਂ, ਝਮੇਲਿਆਂ ਵਾਲਾ ਬਣੇਗਾ, ਸਫਰ ਵੀ ਹਾਨੀ-ਪ੍ਰੇਸ਼ਾਨੀ ਵਾਲਾ ਬਣੇਗਾ।
ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ ਅਤੇ ਬਿਹਤਰ ਨਤੀਜਾ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਨਾਲ ਆਪ ਦਾ ਕੋਈ ਉਲਝਿਆ-ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਆਪ ਦੀ ਕਾਰੋਬਾਰੀ ਪਲਾਨਿੰਗ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਵਾਲਾ ਹੋਵੇਗਾ ਪਰ ਪੈਰ ਫਿਸਲਣ ਦਾ ਡਰ ਰਹੇਗਾ।
ਕੁੰਭ : ਸਿਤਾਰਾ ਸਵੇਰ ਤੱਕ ਨੁਕਸਾਨ ਦੇ ਸਕਦਾ ਹੈ, ਧਿਆਨ ਰੱਖੋ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਕਦਮ ਬੜ੍ਹਤ ਵੱਲ ਰਹੇਗਾ।
ਮੀਨ : ਸਿਤਾਰਾ ਸਵੇਰ ਤੱਕ ਬਿਹਤਰ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਆਪ ਦਾ ਹਰ ਕਦਮ ਉਲਝਦਾ ਅਤੇ ਕਦਮ ਪਿੱਛੇ ਖਿੱਚਦਾ ਨਜ਼ਰ ਆਵੇਗਾ।
30 ਅਗਸਤ 2023, ਬੁੱਧਵਾਰ
ਦਵਿਤੀਯ (ਸ਼ੁੱਧ) ਸਾਉਣ ਸੁਦੀ ਤਿੱਥੀ ਚੌਦਸ (ਸਵੇਰੇ 10.59 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 8 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 12, ਸੂਰਜ ਉਦੇ ਸਵੇਰੇ 6.06 ਵਜੇ, ਸੂਰਜ ਅਸਤ ਸ਼ਾਮ 6.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (ਰਾਤ 8.47 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਅਤਿਗੰਡ (ਰਾਤ 9.32 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਕਰ ਰਾਸ਼ੀ ’ਤੇ (ਸਵੇਰੇ 10.19 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੇਗੀ (ਸਵੇਰੇ 10.19 ’ਤੇ), ਭਦਰਾ ਰਹੇਗੀ (ਸਵੇਰੇ 10.59 ਤੋਂ ਲੈ ਕੇ ਰਾਤ 9.03 ਤੱਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਰੱਖੜੀ (ਭਦਰਾ ਉਪਰੰਤ), ਸ਼੍ਰੀ ਸਤਿ ਨਾਰਾਇਣ ਵਰਤ, ਗਾਇਤਰੀ ਜਯੰਤੀ, ਕੋਕਿਲਾ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)