ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Sep 01, 2023 - 04:14 AM (IST)
ਮੇਖ : ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਨਵੇਂ ਯਤਨ ਲਈ ਪਹਿਲ ਕਰਨ ਜਾਂ ਕਿਸੇ ਚਲ ਰਹੀ ਕੋਸ਼ਿਸ਼ ਨੂੰ ਅੱਗੇ ਵਧਾਉਣ ਲਈ ਜ਼ੋਰ ਨਾ ਲਗਾਉਣਾ ਸਹੀ ਰਹੇਗਾ।
ਬ੍ਰਿਖ : ਟੀਚਿੰਗ,ਕੋਚਿੰਗ , ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਇੰਟੀਰੀਅਰ ਡੈਕੋਰੇਸ਼ਨ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਰਾਜਕੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਅਫਸਰ ਸਾਫਟ, ਮਿਹਰਬਾਨ ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕਰਕ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਤੇਜ- ਪ੍ਰਭਾਅ ਦਬਦਬਾ ਬਣਿਆ ਰਹੇਗਾ।
ਸਿੰਘ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕੋਈ ਵੀ ਕੰਮ ਸੋਚੇ-ਸਮਝੇ ਬਗੈਰ ਨਹੀਂ ਕਰਨਾ ਚਾਹੀਦਾ।
ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ , ਸਦਭਾਅ ਰਹੇਗਾ।
ਤੁਲਾ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰਨਾ ਸਹੀ ਰਹੇਗਾ ਕਿਉਂਕਿ ਮੌਕਾ ਮਿਲਣ ’ਤੇ ਉਹ ਕਦੀ ਵੀ ਆਪ ਦਾ ਲਿਹਾਜ਼ ਨਾ ਕਰਨਗੇ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਤਾਲਮੇਲ ਰੱਖੇਗੀ, ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਅਤੇ ਉਨ੍ਹਾਂ ’ਚ ਆਪ ਦੀ ਪੈਠ-ਛਾਪ ਬਣੀ ਰਹੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ।
ਕੁੰਭ : ਸਿਤਾਰਾ ਧਨ ਲਾਭ ਦੇਣ ਅਤੇ ਕਿਸੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
1 ਸਤੰਬਰ 2023, ਸ਼ੁੱਕਰਵਾਰ
ਭਾਦੋਂ ਵਦੀ ਤਿਥੀ ਦੂਜ (ਰਾਤ 11.51 ਤੱਕ) ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕੁੰਭ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 10 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 14, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਬਾਅਦ ਦੁਪਹਿਰ 2.56 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਧ੍ਰਿਤੀ (ਦੁਪਹਿਰ 1.09 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਕੁੰਭ ਰਾਸ਼ੀ ’ਤੇ (ਸਵੇਰੇ 9.36 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ । ਪੰਚਕ ਲੱੱਗੀ ਰਹੇਗੀ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)