ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

Sunday, Sep 03, 2023 - 01:32 AM (IST)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

ਮੇਖ : ਸਿਤਾਰਾ ਪੁਰਵ ਦੁਪਹਿਰ ਤਕ ਨੁਕਸਾਨ ਦੇਣ ਅਤੇ ਮਨ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ’ਚ ਕੰਮਕਾਜੀ ਹਾਲਾਤ ਸੁਧਰਨਗੇ, ਸਮਾਂ ਸਫਲਤਾ ਵਾਲਾ ਬਣੇਗਾ।

ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ ਦੇ ਉਭਰਨ ਅਤੇ ਪੇਚਦੀਗੀਆਂ ਦੇ ਜਾਗਣ ਦਾ ਡਰ ਰਹੇਗਾ।

ਮਿਥੁਨ : ਜਨਰਲ ਸਿਤਾਰਾ ਮਜ਼ਬੂਤ, ਪੁਰਵ ਦੁਪਹਿਰ ਤਕ  ਸਫਲਤਾ-ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਵਾਲਾ ਬਣੇਗਾ। 

ਕਰਕ : ਬੇਸ਼ੱਕ ਸਮਾਂ ਭੱਜਦੌੜ ਦੀ ਫੇਵਰੇਵਲ ਰਿਟਰਨ ਤਾਂ ਦੇਵੇਗਾ ਤਾਂ ਵੀ ਕੋਈ ਸਰਕਾਰੀ ਯਤਨ ਅਨਮੰਨੇ ਮਨ ਨਾਲ ਨਾ ਕਰਨਾ ਸਹੀ ਰਹੇਗਾ। 

ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਪੇਟ ਲਈ ਠੀਕ ਨਹੀਂ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ ਅਤੇ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤਕ ਹਰ ਫ੍ਰੰਟ ’ਤੇ ਸਫਲਤਾ ਦੇਣ ਵਾਲਾ ਹੋਵੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਆਪ ਦਾ ਕਦਮ ਪਿੱਛੇ ਖਿੱਚਦਾ ਨਜ਼ਰ ਆਵੇਗਾ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਕਮਜ਼ੋਰ, ਆਪ ਦਾ ਕੋਈ ਵੀ ਯਤਨ ਅੱਗੇ ਨਹੀਂ ਵਧੇਗਾ ਪਰ ਬਾਅਦ ’ਚ ਸਮਾਂ ਸਫਲਤਾ-ਇੱਜ਼ਤਮਾਣ ਲਈ ਚੰਗਾ ਬਣੇਗਾ। 

ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਪਰ ਬਾਅਦ ’ਚ ਸਮਾਂ ਟੈਨਸ਼ਨ, ਪ੍ਰੇਸ਼ਾਨੀ ਦੇਣ ਅਤੇ ਮੁਸ਼ਕਿਲਾਂ ਨੂੰ ਉਭਾਰਨ ਵਾਲਾ ਬਣੇਗਾ। 

ਧਨ : ਜਨਰਲ ਹਾਲਾਤ ਸਟ੍ਰਾਂਗ,ਸਿਤਾਰਾ  ਆਪ ਦੇ ਕੰਮਾਂ ਨੂੰ ਬਿਹਤਰ ਬਣਾਉਣ, ਮਾਣ-ਸਨਮਾਨ ਦੇਣ ਅਤੇ ਧਾਰਮਿਕ ਕੰਮਾਂ ’ਚ ਰੁਚੀ ਰੱਖਣ ਵਾਲਾ ਹੋਵੇਗਾ।

ਮਕਰ : ਜਨਰਲ ਸਿਤਾਰਾ ਬਿਹਤਰ, ਸੰਤਾਨ ਦੀ ਮਦਦ-ਸਹਿਯੋਗ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਪਟੜੀ ’ਤੇ ਦੁਬਾਰਾ ਚੜ੍ਹ ਸਕਦਾ ਹੈ। 

ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਕੰਮਕਾਜੀ ਭੱਜਦੌੜ ਬਣਾਈ ਰੱਖੇਗਾ ਪਰ ਬਾਅਦ ’ਚ ਸਰਕਾਰੀ ਕੰਮਾਂ ਲਈ ਸਿਤਾਰਾ ਸਟ੍ਰਾਂਗ ਬਣੇਗਾ। 

ਮੀਨ : ਸਿਤਾਰਾ ਕਾਰੋਬਾਰੀ ਕੰਮਾਂ ਲਈ ਬਿਹਤਰ-ਕੰਮਕਾਜੀ ਟੂਰਿੰਗ ਵੀ ਲਾਭਕਾਰੀ ਰਹੇਗੀ ਪਰ ਕੰਮਕਾਜੀ ਕੰਮਾਂ ਵੱਲ ਪੂਰਾ ਧਿਆਨ ਦੇਣਾ ਠੀਕ ਰਹੇਗਾ।

3 ਸਤੰਬਰ 2023, ਐਤਵਾਰ

ਭਾਦੋਂ ਵਦੀ ਤਿਥੀ ਚੌਥ (ਸ਼ਾਮ 6.25 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।  

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਸਿੰਘ ’ਚ 

ਚੰਦਰਮਾ    ਮੀਨ ’ਚ 

ਮੰਗਲ     ਕੰਨਿਆ ’ਚ

ਬੁੱਧ      ਸਿੰਘ ’ਚ

ਗੁਰੂ     ਮੇਖ ’ਚ 

ਸ਼ੁੱਕਰ   ਕਰਕ ’ਚ

ਸ਼ਨੀ    ਕੁੰਭ ’ਚ

ਰਾਹੂ    ਮੇਖ ’ਚ                                                     

ਕੇਤੂ    ਤੁਲਾ ’ਚ  

ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 16, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 10.39 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਵ੍ਰਿਧੀ (3-4 ਮੱਧ ਰਾਤ 3.12 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 10.39 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਸਵੇਰੇ 10.39 ’ਤੇ), ਸਵੇਰੇ 10.39 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :  ਸ਼੍ਰੀ ਗਣੇਸ਼ (ਬਹੁਲਾ) ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News