ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Sep 05, 2023 - 02:25 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਪੱਕੇ ਤੌਰ ’ਤੇ ਮਿਲੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਪੰਗਿਆਂ, ਝਮੇਲਿਆਂ ਵਾਲਾ, ਮਨ ਵੀ ਡਿਸਟਰਬ ਰਹੇਗਾ ਪਰ ਬਾਅਦ ’ਚ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਮਨ ’ਚ ਸਫਰ ਦੀ ਚਾਹਤ ਰਹੇਗੀ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ, ਮੁਸ਼ਕਲਾਂ ਵਾਲਾ ਬਣੇਗਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਦੀ ਪੈਠ, ਧਾਕ, ਛਾਪ ਬਣਾਈ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇ ਸਕਦੀ ਹੈ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਮਾਨਸਿਕ ਤੌਰ ’ਤੇ ਡਿਸਟਰਬ ਰੱਖ ਸਕਦਾ ਹੈ ਪਰ ਬਾਅਦ ’ਚ ਹਰ ਫਰੰਟ ’ਤ ਆਪ ਦਾ ਕਦਮ ਬੜ੍ਹਤ ਵੱਲ ਰੱਖੇਗਾ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਨੂੰ ਵਿਗਾੜਣ ਅਤੇ ਆਪੋਜ਼ਿਟ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ, ਸਫਲਤਾ ਮਿਲੇਗੀ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਤੌਰ ’ਤੇ ਠੀਕ ਹੋਵੇਗਾ ਪਰ ਬਾਅਦ ’ਚ ਸਮਾਂ ਕੁਝ ਕਮਜ਼ੋਰ ਅਤੇ ਜਨਰਲ ਹਾਲਾਤ ਨੂੰ ਕੁਝ ਤੰਗ ਰੱਖਣ ਵਾਲਾ ਹੋਵੇਗਾ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਮਨ ਨੂੰ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਤਬੀਅਤ ਅਤੇ ਮੂਡ ’ਚ ਖੁਸ਼ਦਿਲੀ ਬਣੇਗੀ।
ਧਨ : ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰੋ ਅਤੇ ਧਿਆਨ ਨਾਲ ਕਰੋ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਕਿਸੇ ਵੀ ਸਰਕਾਰੀ ਕੰਮ ’ਚ ਮਨਚਾਹੀ ਸਫਲਤਾ ਨਾ ਦੇਵੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਬਾਅਦ ਦੁਪਹਿਰ ਤੱਕ ਕੰਮਕਾਜੀ ਸਾਥੀ ਆਪ ਨਾਲ ਪੂਰਾ ਸਹਿਯੋਗ ਨਾ ਕਰਨਗੇ ਪਰ ਬਾਅਦ ’ਚ ਸਮਾਂ ਸਫਲਤਾ-ਇੱਜ਼ਤਮਾਣ ਦੇਣ ਵਾਲਾ ਬਣੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਮਨਮਰਜ਼ੀ ਦੀ ਸਫਲਤਾ ਨਾ ਦੇਵੇਗਾ ਪਰ ਬਾਅਦ ’ਚ ਸਾਥੀਆਂ ’ਤੇ ਆਪ ਦੀ ਪੈਠ ਵਧੇਗੀ।
5 ਸਤੰਬਰ 2023, ਮੰਗਲਵਾਰ
ਭਾਦੋਂ ਵਦੀ ਤਿੱਥੀ ਛੱਠ (ਬਾਅਦ ਦੁਪਹਿਰ 3.47 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮੇਖ ’ਚ
ਮੰਗਲ ਕੰਨਿਆ ’ਚ
ਬੁੱੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 18, ਸੂਰਜ ਉਦੇ ਸਵੇਰੇ 6.10 ਵਜੇ, ਸੂਰਜ ਅਸਤ ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 9 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਵਿਆਘਾਤ (ਰਾਤ 11.23 ਤੱਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਮੇਖ ਰਾਸ਼ੀ ’ਤੇ (ਬਾਅਦ ਦੁਪਹਿਰ 3.01 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.47 ਤੋਂ ਲੈ ਕੇ 5-6 ਮੱਧ ਰਾਤ 3.43 ਤੱਕ)। ਦਿਸ਼ਾ ਸ਼ੂਲ ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਲ ਛੱਠ, ਟੀਚਰਜ਼-ਡੇ, ਐੱਸ ਰਾਧਾ ਕ੍ਰਿਸ਼ਣਨ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)