ਮਿਥੁਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Friday, Sep 08, 2023 - 02:57 AM (IST)

ਮਿਥੁਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਆਪ ਜਨਰਲ ਤੌਰ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਧਾਰਮਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਕੋਈ ਬਣੀ-ਬਣਾਈ ਪ੍ਰੋਗਰਾਮਿੰਗ ਉਲਝ-ਵਿਗੜ ਨਾ ਜਾਵੇ, ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ’ਚ ਵੀ ਕਦਮ ਬੜ੍ਹਤ ਵੱਲ ਰੱਖਣ ਵਾਲਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।

ਕੰਨਿਆ : ਸਰਕਾਰੀ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਵੀ ਮਿਹਰਬਾਨ ਸੁਪੋਰਟਿਵ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ : ਦੂਜਿਆਂ ਨੂੰ ਆਪ ਦੀ ਸੋਚ-ਵਿਚਾਰ ’ਚ ਮਚਿਓਰਿਟੀ ਮਹਿਸੂਸ ਹੋਵੇਗੀ, ਸਕੀਮਾਂ ਪ੍ਰੋਗਰਾਮ ਵੀ ਸਿਰੇ ਚੜ੍ਹਣਗੇ, ਇੱਜ਼ਤ-ਮਾਣ-ਪ੍ਰਤਿਸ਼ਠਾ ਬਣੀ ਰਹੇਗੀ।

ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸੰਜਮ-ਪਰਹੇਜ਼ ਵਰਤਣਾ ਚਾਹੀਦਾ ਹੈ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ -ਇਰਾਦਿਆਂ ’ਚ ਵੀ ਸਫਲਤਾ ਮਿਲੇਗੀ, ਪਰਿਵਾਰਕ ਲਾਈਫ ’ਚ ਤਾਲਮੇਲ-ਸਦਭਾਅ ਬਣਿਆ ਰਹੇਗਾ।

ਮਕਰ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰਨੀ ਚਾਹੀਦੀ ਹੈ, ਮਨ ਵੀ ਉਦਾਸ-ਪ੍ਰੇਸ਼ਾਨ ਅਤੇ ਡਾਵਾਂਡੋਲ ਰਹੇਗਾ।

ਕੁੰਭ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ, ਪ੍ਰੋਗਰਾਮ ਸਿਰੇ ਚੜ੍ਹੇਗਾ, ਧਾਰਮਿਕ ਕੰਮਾਂ ’ਚ ਰੂਚੀ ਰਹੇਗੀ।

ਮੀਨ : ਜਨਰਲ ਸਿਤਾਰਾ ਜਾਇਦਾਦੀ ਕੰਮਾਂ ਨੂੰ ਸੰਵਾਰਨ ਅਤੇ ਆਪ ਨੂੰ ਸਫਲਤਾ ਦੇਣ ਵਾਲਾ, ਤੇਜ ਪ੍ਰਭਾਅ ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਵੀ ਗੁੱਸਾ ਰਹੇਗਾ।

8 ਸਤੰਬਰ 2023, ਸ਼ੁੱਕਰਵਾਰ

ਭਾਦੋਂ ਵਦੀ ਤਿੱਥੀ ਨੌਮੀ (ਸ਼ਾਮ 5.31 ਤੱਕ) ਅਤੇ ਮਗਰੋਂ ਤਿੱਥੀ ਦਸਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਿਥੁਨ ’ਚ

ਮੰਗਲ ਕੰਨਿਆ ’ਚ

ਬੁੱਧ ਸਿੰਘ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 17 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 21, ਸੂਰਜ ਉਦੇ ਸਵੇਰੇ 6.11 ਵਜੇ, ਸੂਰਜ ਅਸਤ ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਦੁਪਹਿਰ 12.10 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ , ਯੋਗ : ਸਿੱਧੀ (ਰਾਤ 10.07 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ , ਚੰਦਰਮਾ :ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਗੁੱਗਾ ਨੌਮੀ, ਮੇਲਾ ਗੁੱਗਾ ਨੌਮੀ। ਸੁਆਮੀ ਸ਼ਿਵਾ ਨੰਦ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News