ਮੀਨ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮਾਂ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Sep 09, 2023 - 03:28 AM (IST)
ਮੇਖ : ਉਤਸ਼ਾਹ-ਹਿੰਮਤ-ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਸਾਥੀ ਨਾ ਸਿਰਫ ਆਪ ਨਾਲ ਸਹਿਯੋਗ ਕਰਨਗੇ ਬਲਕਿ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਮੋਰਚੇ ’ਤੇ ਵੀ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਮਿਥੁਨ : ਵਪਾਰਕ ਕਾਰੋਬਾਰ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤਮਾਣ ਲਈ ਸਮਾਂ ਚੰਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰੇਹਜ਼ ਨਾਲ ਕਰੋ।
ਕਰਕ : ਸਮਾਂ ਨੁਕਸਾਨ, ਧਨ ਹਾਨੀ ਵਾਲਾ, ਕੰਮਕਾਜੀ ਕੰਮਾਂ ਨੂੰ ਵੀ ਸਮਝਦਾਰੀ ਨਾਲ ਨਿਪਟਾਓ, ਤਾਂਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦੇ ਡੀਲਰਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭ ਵਾਲੀ।
ਕੰਨਿਆ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਆਪਣੇ ਹੱਲ ਵੱਲ ਕੁਝ ਅੱਗੇ ਵਧੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਕੰਮਕਾਜੀ ਦਸ਼ਾ ਠੀਕ ਠਾਕ, ਜਨਰਲ ਤੌਰ ’ਤੇ ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਬ੍ਰਿਸ਼ਚਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਸਫਰ ਵੀ ਪ੍ਰੇਸ਼ਾਨੀ ਵਾਲਾ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਮਕਰ : ਡਰੇ-ਡਰੇ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਰੱਖ ਸਕੋਗੇ।
ਕੁੰਭ : ਧਾਰਮਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਸੰਤਾਨ ਹਰ ਮੋਰਚੇ ’ਤੇ ਆਪ ਨਾਲ ਖੜ੍ਹੀ ਨਜ਼ਰ ਆਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਅਦਾਲਤੀ ਕੰਮਾਂ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇਵੇਗੀ, ਸ਼ਤਰੂ ਆਪ ਦੇ ਅੱਗੇ ਟਿਕ ਨਾ ਸਕਣਗੇ, ਆਪਣੇ ਗੁੱਸੇ ’ਤੇ ਵੀ ਕਾਬੂ ਰੱਖਣਾ ਜ਼ਰੂਰੀ।
9 ਸਤੰਬਰ 2023, ਸ਼ਨੀਵਾਰ
ਭਾਦੋਂ ਵਦੀ ਤਿੱਥੀ ਦਸਮੀ (ਸ਼ਾਮ 7.19 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 18 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 22, ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਬਾਅਦ ਦੁਪਹਿਰ 2.26 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਵਿਅਤੀਪਾਤ(ਰਾਤ 10.35 ਤੱਕ) ਅਤੇ ਮਗਰੋਂ ਯੋਗ ਵਰਿਯਾਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ6.26 ਤੋਂ ਲੈ ਕੇ ਸ਼ਾਮ 7.19 ਤੱਕ)। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਬਲਿਦਾਨ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)