ਉਲਝਣਾਂ-ਝਮੇਲਿਆਂ ਭਰਿਆ ਰਹੇਗਾ ਸਿੰਘ ਰਾਸ਼ੀ ਵਾਲਿਆਂ ਦਾ ਦਿਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Sep 10, 2023 - 03:44 AM (IST)
ਮੇਖ : ਕਿਸੇ ਰੁਕੇ ਪਏ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਹਰ ਫ੍ਰੰਟ ’ਤੇ ਬਿਹਤਰੀ ਹੋਣ ਦੀ ਆਸ।
ਬ੍ਰਿਖ : ਮਿੱਤਰ, ਕੰਮਕਾਜੀ ਸਾਥੀ, ਕੰਮਕਾਜੀ ਸਹਿਯੋਗੀ ਆਪ ਦੀ ਗੱਲ ਨੂੰ ਵਜ਼ਨ ਦੇਣਗੇ ਤੇ ਧਿਆਨ ਨਾਲ ਸੁਣਨਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਪੇਂਟਸ, ਲੂਬ੍ਰੀਕੈਂਟਸ,ਪੈਟਰੋਲੀਅਮ ਅਤੇ ਸੀ-ਪ੍ਰੋਡਕਟਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਕਮਜ਼ੋਰ ਸਿਤਾਰੇ ਕਰ ਕੇ ਆਪ ਨੂੰ ਉਲਝਣਾਂ, ਝਮੇਲਿਆਂ ਨਾਲ ਨਿਪਟਣਾ ਪੈ ਸਕਦਾ ਹੈ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਨਾ ਸਿਰਫ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹੀ ਹਟੇਗੀ ਸਗੋਂ ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵਲ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ ਅਤੇ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਬ੍ਰਿਸ਼ਚਕ : ਧਾਰਮਿਕ ਕੰਮਾਂ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਣਗੇ।
ਧਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੁਚੇਤ ਰਹੋੋੋੋੋੋ ਪਰ ਕੰਮਕਾਜੀ ਦਸ਼ਾ ਸੰਤੋਖਜਨਕ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਮਿਠਾਸ, ਤਾਲਮੇਲ ਸਦਭਾਅ ਬਣਿਆ ਰਹੇਗਾ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰ ਕੇ ਨਾ ਸਿਰਫ ਪ੍ਰੇਸ਼ਾਨੀ ਅਤੇ ਡਰ ਦਾ ਹੀ ਮਾਹੌਲ ਰਹੇਗਾ ਸਗੋਂ ਰੁਕਾਵਟਾਂ ਮੁਸ਼ਕਲਾਂ ਵੀ ਜਾਗਦੀਆਂ ਰਹਿਣਗੀਆਂ।
ਮੀਨ : ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ ਕਰ ਕੇ ਆਪ ਦੀ ਕੋਈ ਚਿਰਾਂ ਤੋਂ ਚਲੀ ਆ ਰਹੀ ਸਮੱਸਿਆ ਹੱਲ ਹੋ ਸਕਦੀ ਹੈ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
10 ਸਤੰਬਰ 2023, ਐਤਵਾਰ
ਭਾਦੋਂ ਵਦੀ ਤਿੱਥੀ ਇਕਾਦਸ਼ੀ (ਰਾਤ 9.29 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ: 23, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸ (ਸ਼ਾਮ 5.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਵਰਿਯਾਨ(ਰਾਤ 11.19 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸਵੇਰੇ 10.25 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਜਾ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)