ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ
Monday, Sep 11, 2023 - 03:04 AM (IST)
ਮੇਖ : ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੀ ਹੋਵੇਗੀ, ਸਗੋਂ ਆਪ ਦੀ ਪੈਠ, ਛਾਪ, ਧਾਕ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।
ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਅਤੇ ਪਲਾਨਿੰਗ ਫਰੂਟਫੁੱਲ ਰਹੇਗੀ, ਤੇਜ-ਪ੍ਰਭਾਵ, ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਆਪ ਨੂੰ ਕੁਝ ਨਾ ਕੁਝ ਸਫਲਤਾ ਜ਼ਰੂਰ ਹੋਵੇਗੀ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਨੁਕਸਾਨ ਦੇਣ ਅਤੇ ਫਾਇਨੈਂਸ਼ੀਅਲ ਤੰਗ ਰੱਖੇਗਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੀ ਜ਼ਮਾਨਤ ਦਿਓ।
ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸਮੁੰਦਰੀ ਉਤਪਾਦਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਤੁਲਾ : ਸੁਭਾਅ ’ਚ ਗੁੱਸਾ ਬਣਿਆ ਰਹੇਗਾ ਪਰ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।
ਬ੍ਰਿਸ਼ਚਕ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹੱਲ ਹੋਵੇਗੀ।
ਧਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਮਕਰ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਸੁਖਦ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਕੁੰਭ : ਕਿਉਂਕਿ ਹਰ ਮੋਰਚੇ ’ਤੇ ਆਪ ਨੂੰ ਵੈਰ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ।
ਮੀਨ : ਧਾਰਮਿਕ ਕੰਮਾਂ ’ਚ ਰੁਚੀ, ਉਦੇਸ਼, ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ।
11 ਸਤੰਬਰ 2023, ਸੋਮਵਾਰ
ਭਾਦੋਂ ਵਦੀ ਤਿੱਥੀ ਦੁਆਦਸ਼ੀ (ਰਾਤ 11.53 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 24, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਰਾਤ 8.01 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪਰਿਧ (11-12 ਮੱਧ ਰਾਤ 12.13 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 8.01 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਗੋਵਤਸ ਦੁਆਦਸ਼ੀ (ਪੂਜਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)