ਤੁਲਾ ਰਾਸ਼ੀ ਵਾਲੇ ਲੋਕਾਂ ਲਈ ਨੌਕਰੀ ਦੇ ਮਾਮਲੇ ''ਚ ਦਿਨ ਰਹੇਗਾ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Sep 13, 2023 - 02:33 AM (IST)
ਮੇਖ : ਮੋਰੇਲ ਬੂਸਟਿੰਗ ਬਣੀ ਰਹੇਗੀ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ ਹੱਲ ਹੋਵੇਗਾ, ਅਰਥ ਦਸ਼ਾ ਵੀ ਸੰਤੋਖਜਨਕ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਸਿਤਾਰਾ ਅਦਾਲਤੀ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਬਣੀ ਰਹੇਗੀ, ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਸਮਾਂ ਬਿਹਤਰ ਸਮਝੋ।
ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਭੱਜਦੌੜ ਕਰਨ ’ਤੇ ਆਪ ਦੀ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਹਟੇਗੀ ਪਰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ।
ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਦੀ ਜਨਰਲ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਕੰਨਿਆ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ।
ਤੁਲਾ : ਕੰਮਕਾਜੀ ਟੂਰ ਪਲਾਨ ਕਰਨਾ ਅਤੇ ਕੰਮਕਾਜੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਬਿਹਤਰ, ਇੱਜ਼ਤਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਲਈ ਸਮਾਂ ਜ਼ੋਰਦਾਰ, ਦੁਸ਼ਮਣਾਂ ’ਤੇ ਆਪ ਦੀ ਪਕੜ ਅਤੇ ਦਨਦਨਾਹਟ ਬਣੀ ਰਹੇਗੀ।
ਧਨ : ਜਨਰਲ ਸਿਤਾਰਾ ਜ਼ੋਰਦਾਰ, ਸਿਹਤ ਸੁਧਰੇਗੀ ਅਤੇ ਯਤਨ ਕਰਨ ’ਤੇ ਕੋਈ ਉਲਝਿਆ ਰੁਕਿਆ ਕੰਮ ਵੀ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧੇਗਾ।
ਮਕਰ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਵੈਸੇ ਅਰਥ ਦਸ਼ਾ ਵੀ ਠੀਕ-ਠਾਕ।
ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਸ਼ੁਭ ਕੰਮਾਂ ’ਚ ਧਿਆਨ ਪਰ ਤਬੀਅਤ ’ਚ ਤੇਜ਼ੀ ਦਾ ਅਸਰ।
ਮੀਨ : ਸ਼ਤਰੂ ਉਭਰ-ਸਿਮਟ ਕੇ ਆਪ ਲਈ ਕਿਸੇ ਨਾ ਕਿਸੇ ਪੰਗੇ ਨੂੰ ਜਗਾਈ ਰੱਖਣ ਵਾਲੇ, ਇਸ ਲਈ ਹਰ ਦਮ ਪ੍ਰੋ-ਐਕਟਿਵ ਰਹਿ ਕੇ ਸਥਿਤੀ ਨਾਲ ਨਿਪਟਣਾ ਸਹੀ ਰਹੇਗਾ।
13 ਸਤੰਬਰ 2023, ਬੁੱਧਵਾਰ
ਭਾਦੋਂ ਵਦੀ ਤਿੱਥੀ ਚੌਦਸ (13-14 ਮੱਧ ਰਾਤ 4.50 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਸਿੰਘ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 26, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੱਘਾ (13-14 ਮੱਧ ਰਾਤ 2.01 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਸਿੱਧ (13-14 ਮੱਧ ਰਾਤ 2.07 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 13-14 ਮੱਧ ਰਾਤ 2.01 ਤਕ ਜੰਮੇ ਬੱਚੇ ਨੂੰ ਮੱਘਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਬਾਅਦ ਦੁਪਹਿਰ 3.36 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਮਾਸਿਕ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)