ਸਿੰਘ, ਤੁਲਾ ਤੇ ਕੁੰਭ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Thursday, Sep 14, 2023 - 01:47 AM (IST)

ਸਿੰਘ, ਤੁਲਾ ਤੇ ਕੁੰਭ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਆਪ ਆਪਣੇ ਯਤਨਾਂ-ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਲਈ ਕਾਫੀ ਐਕਟਿਵ ਰਹੋਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਕਿਸੇ ਜ਼ਮੀਨੀ ਕੰਮ ਨੂੰ ਅਟੈਂਡ ਕਰਨ ’ਤੇ ਉਸ ’ਚ ਪੇਸ਼ ਆ ਰਹੀ ਕੋਈ ਨਾ ਕੋਈ ਰੁਕਾਵਟ ਮੁਸ਼ਕਲ ਕੁਝ ਕਮਜ਼ੋਰ ਹੋਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਮੰਗ ਕਰਨ ’ਤੇ ਵੱਡੇ ਲੋਕ ਸਾਥ ਦੇਣਗੇ ਅਤੇ ਕੁਝ ਨਾ ਕੁਝ ਮਦਦ ਜ਼ਰੂਰ ਕਰਨਗੇ, ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ : ਮਿੱਟੀ, ਰੇਤਾ, ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨੋ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਪ੍ਰਭਾਵੀ ਰਹੋਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।

ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ ਅਤੇ ਅਰਥ ਦਸ਼ਾ ਤੰਗ ਰੱਖੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਬ੍ਰਿਸ਼ਚਕ : ਕਿਸੇ ਅਫਸਰ ਦੇ ਸਾਫਟ ਅਤੇ ਸੁਪਰੋਟਿਵ ਰੁਖ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਕਰ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਠੀਕ ਨਹੀਂ ਪਰ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਮਨ ’ਚ ਸੈਰ ਸਫਰ ਦੀ ਚਾਹਤ ਰਹੇਗੀ।

ਮੀਨ : ਟੈਂਸ, ਪ੍ਰੇਸ਼ਾਨ, ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰ ਸਕੋਗੇ, ਸਫਰ ਵੀ ਪ੍ਰੇਸ਼ਾਨੀ ਵਾਲਾ।

14 ਸਤੰਬਰ 2023, ਵੀਰਵਾਰ

ਭਾਦੋਂ ਵਦੀ ਤਿੱਥੀ ਮੱਸਿਆ (ਪੂਰਾ ਦਿਨ ਰਾਤ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਸਿੰਘ ’ਚ

ਮੰਗਲ ਕੰਨਿਆ ’ਚ

ਬੁੱਧ ਸਿੰਘ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਭਾਦੋਂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 23 (ਭਾਦੋਂ), ਹਿਜਰੀ ਸਾਲ 1445, ਮਹੀਨਾ : ਸਫਰ, ਤਰੀਕ : 27, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (14-15 ਮੱਧ ਰਾਤ 4.54 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਸਾਧਿਯ (14-15 ਮੱਧ ਰਾਤ 2.59 ਤੱਕ) ਅਤੇ ਮਗਰੋਂ ਯੋਗ ਸ਼ੁਭ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਪਿਠੋਰੀ ਮੱਸਿਆ, ਕੁਸ਼ਾ ਗ੍ਰਹਿਣੀ ਮੱਸਿਆ (ਪਿੱਤਰਾਂ ਦੇ ਕੰਮਾਂ ਲਈ ਮੱਸਿਆ), ਰਾਣੀ ਸਤੀ ਮੇਲਾ ਝੁੰਝੁਨੂ (ਰਾਜਸਥਾਨ), ਹਿੰਦੀ ਦਿਵਸ)

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Mukesh

Content Editor

Related News