ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Sep 21, 2023 - 02:27 AM (IST)
ਮੇਖ : ਪੂਰਾ ਪਰਹੇਜ਼ ਰੱਖਣ ਅਤੇ ਲਿਮਿਟ ’ਚ ਖਾਣਾ-ਪੀਣਾ ਕਰਨ ਦੇ ਬਾਵਜੂਦ ਵੀ ਪੇਟ ਖਰਾਬ ਰਹਿ ਸਕਦਾ ਹੈ, ਨਾ ਤਾਂ ਕੋਈ ਸਫਰ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਲਕੇ ’ਚ ਕੀਤਾ ਗਿਆ ਕੋਈ ਵੀ ਕੰਮ ਸਿਰੇ ਨਾ ਚੜ੍ਹੇਗਾ, ਫੈਮਿਲੀ ਫਰੰਟ ’ਤੇ ਵੀ ਕੁਝ ਕਿਹਾ ਸੁਣੀ ਅਤੇ ਤਣਾਅ ਰਹਿ ਸਕਦਾ ਹੈ।
ਮਿਥੁਨ : ਡਰੇ-ਡਰੇ ਮਨ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਸੰਤਾਨ ਦਾ ਰੁਖ ਕੁਝ ਉਖੜਿਆ-ਉਖੜਿਆ ਅਤੇ ਸਹਿਯੋਗ ਨਾ ਕਰਨ ਵਾਲਾ ਹੋਵੇਗਾ, ਇਸ ਲਈ ਉਸ ਤੋਂ ਜ਼ਿਆਦਾ ਉਮੀਦ ਨਾ ਰੱਖੋ, ਧਾਰਮਿਕ ਕੰਮਾਂ ’ਚ ਰੁਚੀ ’ਚ ਕਮੀ ਰਹੇਗੀ।
ਸਿੰਘ : ਪ੍ਰਾਪਰਟੀ ਦੇ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਸਿਤਾਰਾ ਫੇਵਰੇਵਲ ਨਹੀਂ ਹੈ, ਮਨ ਵੀ ਕਿਸੇ ਅਨਜਾਣੇ ਡਰ ’ਚ ਗ੍ਰਸਿਤ ਰਹੇਗਾ।
ਕੰਨਿਆ : ਕਾਰੋਬਾਰੀ ਸਾਥੀ ਅਤੇ ਸੱਜਣ-ਮਿੱਤਰ ਆਪ ਦੀ ਗੱਲ ਨੂੰ ਬੇ-ਧਿਆਨੀ ਨਾਲ ਸੁਣਨਗੇ, ਇਸ ਲਈ ਆਪ ਨੂੰ ਆਪਣੇ ਹੀ ਦਮ ’ਤੇ ਹਰ ਯਤਨ ਕਰਨਾ ਸਹੀ ਰਹੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਤੰਗ ਰਹੇਗੀ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦਿਓ ਅਤੇ ਮਨੀਫਲੋ ’ਤੇ ਨਜ਼ਰ ਰੱਖੋ।
ਬ੍ਰਿਸ਼ਚਕ : ਕੰਮਕਾਜੀ ਕੰਮਾਂ ਦੀ ਸਥਿਤੀ ਪਹਿਲੇ ਦੀ ਤਰ੍ਹਾਂ ਰਹੇਗੀ, ਕੋਈ ਅਣਜਾਣਾ ਡਰ ਮਨ ’ਤੇ ਹਾਵੀ ਰਹੇਗਾ, ਇਸ ਲਈ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ।
ਧਨ : ਸਮਾਂ ਖਰਚਿਆਂ ਵਾਲਾ, ਧਨ ਹਾਨੀ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲ, ਉਧਾਰੀ ਦੇ ਚੱਕਰ ’ਚ ਵੀ ਫਸਣ ਤੋਂ ਬਚਣਾ ਸਹੀ ਰਹੇਗਾ।
ਮਕਰ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਭੱਜਦੌੜ ਵੀ ਚੰਗੀ ਰਿਟਰਨ ਦੇਣ ਵਾਲੀ ਪਰ ਸਾੜਸਤੀ ਕਰ ਕੇ ਕਿਸੇ ਨਾ ਕਿਸੇ ਮੁਸ਼ਕਲ ਨਾਲ ਵਾਸਤਾ ਰਹੇਗਾ।
ਕੁੰਭ : ਕਿਸੇ ਅਫਸਰ ਦੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰ ਕੇ ਕੋਈ ਨਾ ਕੋਈ ਸਮੱਸਿਆ ਸਿਰ ਚੁੱਕ ਸਕਦੀ ਹੈ, ਇਸ ਲਈ ਸੁਚੇਤ ਰਹਿਣਾ ਸਹੀ ਰਹੇਗਾ।
ਮੀਨ : ਧਾਰਮਿਕ ਕੰਮਾਂ ’ਚ ਰੁਚੀ ਦੀ ਕਮੀ, ਮਨ ਵੀ ਡਰਿਆ-ਡਰਿਆ ਰਹੇਗਾ, ਆਪ ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ।
ਰਾਸ਼ੀਫਲ 20 ਸਤੰਬਰ
21 ਸਤੰਬਰ 2023, ਵੀਰਵਾਰ
ਭਾਦੋਂ ਸੁਦੀ ਤਿੱਥੀ ਛੱਠ (ਦੁਪਹਿਰ 2.15 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 30 (ਭਾਦੋਂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 5, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਬਾਅਦ ਦੁਪਹਿਰ 3.35 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਧ੍ਰੀਤੀ (21-22 ਮੱਧ ਰਾਤ 1.44 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ , ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ),ਬਾਅਦ ਦੁਪਹਿਰ 3.35 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸੂਰਜ ਛੱਠ ਵਰਤ, ਸ਼੍ਰੀ ਕਾਲੂ ਨਿਰਵਾਣ ਦਿਵਸ (ਜੈਨ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)