ਕਰਕ ਅਤੇ ਮਕਰ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਪੜ੍ਹੋ ਬਾਕੀ ਰਾਸ਼ੀਆਂ ਦਾ ਹਾਲ
Monday, Sep 25, 2023 - 02:53 AM (IST)
ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਵਿਜੇ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦੀ ਹੈ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰ ਕੇ ਆਪ ਦੀ ਪੈਠ-ਦਨਦਨਾਹਟ ਵਧ ਸਕਦੀ ਹੈ, ਕਾਰੋਬਾਰੀ ਕੰਮਾਂ ਦੀ ਦਸ਼ਾ ਚੰਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾ ਸਿਰਫ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਸਗੋਂ ਬਾਈ ਵਸਤਾਂ ਦੀ ਵਰਤੋਂ ਵੀ ਪਰਹੇਜ਼ ਨਾਲ ਕਰਨੀ ਚਾਹੀਦੀ ਹੈ।
ਕਰਕ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਸਿੰਘ : ਦੁਸ਼ਮਣਾਂ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਦੁਸ਼ਮਣਾਂ ਦੀ ਅਣਦੇਖੀ ਨਾ ਕਰੋ, ਸਗੋਂ ਉਨ੍ਹਾਂ ਨਾਲ ਸਮਝਦਾਰੀ ਅਤੇ ਹਿੰਮਤ ਨਾਲ ਨਿਪਟਣਾ ਸਹੀ ਰਹੇਗਾ।
ਕੰਨਿਆ : ਸੰਤਾਨ ਸਾਥ ਦੇਵੇਗੀ ਅਤੇ ਸੁਪੋਰਟ ਕਰੇਗੀ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਇੱਜ਼ਤ ਮਿਲੇਗੀ।
ਤੁਲਾ : ਯਤਨ ਕਰਨ ’ਤੇ ਅਦਾਲਤੀ ਕੰਮ ’ਚੋਂ ਕੋਈ ਰੁਕਾਵਟ-ਮੁਸ਼ਕਲ ਹਟ ਸਕਦੀ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਵਿਰੋਧੀ ਵੀ ਕਮਜ਼ੋਰ ਬਣੇ ਰਹਿਣਗੇ।
ਬ੍ਰਿਸ਼ਚਕ : ਮਿੱਤਰਾਂ, ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਕੰਮ ਹੱਲ ਹੋ ਸਕਦਾ ਹੈ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਧਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਹਾਰਡਵੇਅਰ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਕੁੰਭ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਵੀ ਜ਼ਰੂਰੀ ਕੰਮ ਹੱਥ ’ਚ ਨਾ ਲਓ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।
ਮੀਨ : ਸਿਤਾਰਾ ਧਨ ਲਾਭ ਲਈ ਬਿਹਤਰ, ਕਾਰੋਬਾਰੀ ਟੂਰਿੰਗ, ਕਾਰੋਬਾਰੀ ਪਲਾਨਿੰਗ ਦਾ ਚੰਗਾ ਰਿਸਪੌਂਸ ਮਿਲੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
25 ਸਤੰਬਰ 2023, ਸੋਮਵਾਰ
ਭਾਦੋਂ ਸੁਦੀ ਤਿੱਥੀ ਦਸ਼ਮੀ (ਸਵੇਰੇ 7.56 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 3 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 9, ਸੂਰਜ ਉਦੇ ਸਵੇਰੇ 6.21 ਵਜੇ, ਸੂਰਜ ਅਸਤ ਸ਼ਾਮ 6.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਪੂਰਵ ਦੁਪਹਿਰ 11.55 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਅਤਿਗੰਡ (ਬਾਅਦ ਦੁਪਹਿਰ 3.23 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 6.29 ਤੋਂ ਲੈ ਕੇ 25-26 ਮੱਧ ਰਾਤ 5.01 ਤੱਕ)। ਦਿਸ਼ਾ ਸ਼ੂਲ : ਪੂਰਬ ਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਪਦਮਾ ਇਕਾਦਸ਼ੀ ਵਰਤ (ਸਮਾਰਤ), ਸ਼੍ਰੀ ਦੀਨ ਦਿਆਲ ਉਪਾਧਿਆਏ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)