ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Tuesday, Sep 26, 2023 - 02:57 AM (IST)
ਮੇਖ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ, ਆਪ ਦੀ ਕੋਈ ਲਟਕਦੀ ਚਲੀ ਆ ਰਹੀ ਪ੍ਰਾਬਲਮ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ, ਸ਼ਤਰੂ ਕਮਜ਼ੋਰ, ਆਪ ਅੱਗੇ ਟਿਕ ਨਾ ਸਕਣਗੇ।
ਬ੍ਰਿਖ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਜਨਰਲ ਹਾਲਾਤ ਅਨੁਕੂਲ ਚਲਣਗੇ।
ਮਿਥੁਨ : ਪੇਟ ਦੇ ਮਾਮਲੇ ’ਚ ਸੁਚੇਤ ਰਹੋ, ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ, ਮਾਣ ਦੀ ਪ੍ਰਾਪਤੀ।
ਸਿੰਘ : ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹੇਗਾ, ਜਿਸ ਕਰ ਕੇ ਨਾ ਤਾਂ ਆਪ ਕੋਈ ਫੈਸਲਾ ਕਰ ਸਕੋਗੇ ਅਤੇ ਨਾ ਹੀ ਆਪਣੀ ਦੁਵਿਧਾ ’ਚੋਂ ਬਾਹਰ ਨਿਕਲ ਸਕੋਗੇ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਕਿਸੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ।
ਤੁਲਾ : ਪ੍ਰਾਪਰਟੀ ਦੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ਦਾ ਬੈਟਰ ਨਤੀਜਾ ਮਿਲ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਕੰਮਕਾਜੀ ਵਿਅਸਤਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ-ਮੁਸ਼ਕਲ ਵੀ ਹਟੇਗੀ, ਤੇਜ ਪ੍ਰਭਾਵ ਬਣਿਆ ਰਹੇਗਾ, ਕੰਮਕਾਜੀ ਟੂਰ ਵੀ ਫਰੂਟਫੁਲ ਰਹੇਗਾ।
ਮਕਰ : ਸਿਤਾਰਾ ਆਮਦਨ ਲਈ ਚੰਗਾ, ਕੋਸ਼ਿਸ਼ਾਂ-ਇਰਾਦਿਆਂ, ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਣ ਦਿਓ, ਡਿੱਗਣ-ਫਿਸਲਣ ਦਾ ਡਰ।
ਮੀਨ : ਲੋਹਾ-ਲੋਹਾ ਮਸ਼ੀਨਰੀ, ਸਟੀਲ ਫਰਨੀਚਰ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ।
26 ਸਤੰਬਰ 2023, ਮੰਗਲਵਾਰ
ਭਾਦੋਂ ਸੁਦੀ ਤਿੱਥੀ ਦੁਆਦਸ਼ੀ (26-27 ਮੱਧ ਰਾਤ 1.46 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱੱਧ ਸਿੰਘ ’ਚ
ਗੁਰੂ ਮੇਖ ’ਚ
ਸ਼ੁੱਕਰ ਕਰਕ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 4 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 10, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸਵੇਰੇ 9.42 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸੁਕਰਮਾ (ਪੂਰਵ ਦੁਪਹਿਰ 11.45 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 8.28 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਰਾਤ 8.28 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰਵਣ ਦੁਆਦਸ਼ੀ, ਵਾਮਨ ਜਯੰਤੀ, ਮੇਲਾ ਵਾਮਨ ਦੁਆਦਸ਼ੀ (ਅੰਬਾਲਾ ਅਤੇ ਪਟਿਆਲਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)