ਮੀਨ ਰਾਸ਼ੀ ਵਾਲਿਆਂ ਨੂੰ ਨੁਕਸਾਨ ਹੋਣ ਦਾ ਡਰ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Thursday, Sep 28, 2023 - 03:07 AM (IST)

ਮੀਨ ਰਾਸ਼ੀ ਵਾਲਿਆਂ ਨੂੰ ਨੁਕਸਾਨ ਹੋਣ ਦਾ ਡਰ, ਜਾਣੋ  ਬਾਕੀ ਰਾਸ਼ੀਆਂ ਦਾ ਹਾਲ

ਮੇਖ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ੇ, ਹਾਰਡ-ਵੇਅਰ, ਸਰੀਆ, ਸਟੀਲ ਫਰਨੀਚਰ ਅਤੇ ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਬ੍ਰਿਖ : ਕਿਸੇ ਵੱਡੇ ਆਦਮੀ ਦੇ ਨਰਮ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੀ ਕੋਈ ਪੇਚੀਦਾ ਬਣ ਚੁੱਕੀ ਸਮੱਸਿਆ ਸੁਲਝ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ, ਸਟ੍ਰਾਂਗ ਮਨੋਬਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਅਪਸੈੱਟ ਜਿਹਾ ਰਹੇਗਾ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਕੁਝ ਅਪਸੈੱਟ ਜਿਹਾ ਰੱਖੇਗਾ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦਾ ਜ਼ਰੂਰਤ ਤੋਂ ਜ਼ਿਆਦਾ ਲਿਹਾਜ਼ ਕਰਨਗੇ।

ਕੰਨਿਆ : ਬੇਸ਼ਕ ਸ਼ਤਰੂ ਆਪ ਦਾ ਕੁਝ ਵਿਗਾੜ ਨਾ ਸਕਣਗੇ ਪਰ ਉਨ੍ਹਾਂ ਦੀਅਾਂ ਸ਼ਰਾਰਤਾਂ-ਹਰਕਤਾਂ ਦੇ ਕਾਰਨ ਮਨ ਅਪਸੈੱਟ ਅਤੇ ਪ੍ਰੇਸ਼ਾਨ ਜ਼ਰੂਰ ਰਹੇਗਾ।

ਤੁਲਾ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲਮੇਲ ਰੱਖੇਗੀ ਅਤੇ ਆਪ ਦੇ ਕਿਸੇ ਉਲਝੇ-ਅਟਕੇ ਕੰਮ ਨੂੰ ਸੰਵਾਰਨ ’ਚ ਹੈਲਪਫੁੱਲ ਹੋਵੇਗੀ।

ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਰਿਜ਼ਲਟ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਰਹੋਗੇ।

ਧਨ : ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਆਪ ਜਨਰਲ ਤੌਰ ’ਤੇ ਵੀ ਬਹੁਤ ਵਿਅਸਤ ਅਤੇ ਐਕਟਿਵ ਰਹੋਗੇ, ਤੇਜ ਪ੍ਰਭਾਵ ਬਣਿਆ ਰਹੇਗਾ।

ਮਕਰ : ਵਹੀਕਲਸ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ।

ਮੀਨ : ਧਿਆਨ ਰੱਖੋ ਕਿ ਉਲਝਣਾਂ ਕਰ ਕੇ ਆਪ ਦਾ ਕੋਈ ਬਣਿਆ-ਬਣਾਇਆ ਕੰਮ ਉਖੜ-ਵਿਗੜ ਨਾ ਜਾਵੇ, ਨੁਕਸਾਨ ਅਤੇ ਧਨ ਹਾਨੀ ਦਾ ਡਰ।

28 ਸਤੰਬਰ 2023, ਵੀਰਵਾਰ

ਭਾਦੋਂ ਸੁਦੀ ਤਿੱਥੀ ਚੌਥ (ਸ਼ਾਮ 6.50 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ  ਕੁੰਭ ’ਚ

ਮੰਗਲ ਕੰਨਿਆ ’ਚ

ਬੁੱਧ ਸਿੰਘ ’ਚ

ਗੁਰੂ ਮੇਖ ’ਚ

ਸ਼ੁੱਕਰ ਕਰਕ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 6 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 12, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (28-29 ਮੱਧ ਰਾਤ 1.49 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ, ਯੋਗ : ਗੰਡ (ਰਾਤ 11.55 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕੁੰਭ ਰਾਸ਼ੀ ’ਤੇ (ਰਾਤ 8.28 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ , ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸ਼ਾਮ 6.50 ਤੋਂ ਲੈ ਕੇ 28-29 ਮੱਧ ਰਾਤ 5.09 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਅਨੰਤ ਚੌਦਸ ਵਰਤ, ਮੇਲਾ ਬਾਬਾ ਸੋਢਲ, (ਜਲੰਧਰ), ਮੇਲਾ ਛਪਾਰ (ਪੰਜਾਬ), ਸ਼੍ਰੀ ਸਤਿ ਨਾਰਾਇਣ ਵਰਤ, ਸ਼ਹੀਦ ਭਗਤ ਸਿੰਘ ਜਨਮ ਦਿਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News