ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Wednesday, Oct 04, 2023 - 02:31 AM (IST)

ਮੇਖ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਚੰਗੀ ਰਹੇਗੀ।
ਬ੍ਰਿਖ : ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ,ਕਾਰੋਬਾਰੀ ਕੰਮਾਂ ਨੂੰ ਨਿਪਟਾਉਣ ਲਈ ਆਪ ਉਤਸ਼ਾਹੀ-ਹਿੰਮਤੀ ਬਣੇ ਰਹੋਗੇ।
ਮਿਥੁਨ : ਕਿਉਂਕਿ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਉਖੜ-ਵਿਗੜ ਨਾ ਜਾਵੇ,ਸਫਰ ਵੀ ਟਾਲ ਦਿਓ।
ਕਰਕ : ਕਾਰੋਬਾਰੀ ਕੰਮਾਂ ਨੂੰ ਹੱਥ ’ਚ ਲੈਣ ਅਤੇ ਕਾਰੋਬਾਰੀ ਟੂਰਿੰਗ ਪਲਾਨ ਕਰਨਾ ਸਹੀ ਰਹੇਗਾ, ਆਪਣੇ ਕੰਮਕਾਜੀ ਕੰਮਾਂ ਲਈ ਆਪ ਜਿਹੜੀ ਭੱਜਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ।
ਸਿੰਘ : ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਸਮਾਂ ਚੰਗਾ, ਕਿਸੇ ਸਮੱਸਿਆ ਨੂੰ ਸੈਟਲ ਕਰਨ ਲਈ ਆਪ ਅਫਸਰਾਂ ਦੇ ਨਰਮ-ਹਮਦਰਦਾਨਾ ਰੁਖ ਨੂੰ ਯੂਜ਼ ਕਰ ਸਕਦੇ ਹੋ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਉਦੇਸ਼ ਪ੍ਰੋਗਰਾਮ ਹੱਲ ਹੋਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਕਰਨ ਤੋਂ ਬਚੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਇੱਜ਼ਤ ਮਾਣ ਦੀ ਪ੍ਰਾਪਤੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ-ਅਪਰੋਚ ਰਹੇਗੀ।
ਧਨ : ਟੈਂਸ, ਕਮਜ਼ੋਰ ਅਤੇ ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਮਕਰ : ਧਾਰਮਿਕ ਕੰਮਾਂ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ੁਭ ਕੰਮਾਂ ’ਚ ਧਿਆਨ।
ਕੁੰਭ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਅਫਸਰਾਂ ਅਤੇ ਵੱਡੇ ਲੋਕਾਂ ’ਤੇ ਆਪ ਦੀ ਪੈਠ ਧਾਕ, ਛਾਪ ਬਣੀ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।
ਮੀਨ : ਆਪਣੇ ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
4 ਅਕਤੂਬਰ 2023, ਬੁੱਧਵਾਰ
ਅੱਸੂ ਵਦੀ ਤਿੱਥੀ ਛੱਠ (4 ਅਕਤੂਬਰ ਦਿਨ-ਰਾਤ ਅਤੇ 5 ਨੂੰ ਸਵੇਰੇ 5.42 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਤੁਲਾ ’ਚ
ਬੁੱੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 12 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 18, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 6.29 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਸਿੱਧੀ (ਸਵੇਰੇ 6.43 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (5 ਅਕਤੂਬਰ ਸਵੇਰੇ 5.42 ’ਤੇ) ਦਿਸ਼ਾ ਸ਼ੂਲ : ਉੱਤਰ ਤੇ ਵਾਯਿਵਯ,ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਛੱਠ ਦਾ ਸਰਾਧ, ਚੰਦਰ ਛੱਠ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)