ਮੀਨ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮਾਂ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Oct 05, 2023 - 01:30 AM (IST)

ਮੇਖ : ਉਤਸ਼ਾਹ-ਹਿੰਮਤ ਸ਼ਕਤੀ ਅਤੇ ਕੰਮਕਾਜੀ ਭੱਜਦੌੜ ਕਰਨ ਦੀ ਸ਼ਕਤੀ ਬਣੀ ਰਹੇਗੀ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ, ਹਰ ਪੱਖੋਂ ਬਿਹਤਰੀ ਹੋਵੇਗੀ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ, ਉਦੇਸ਼ਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਕਰਕ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸ ਕੇ ਉਸ ’ਤੇ ਜ਼ਿਆਦਾ ਭਰੋਸਾ ਕਰੋ।
ਸਿੰਘ : ਸਿਤਾਰਾ ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਕਿਸੇ ਕੰਮਕਾਜੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਵਾਲਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਕੰਨਿਆ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਅਹਿਤਿਆਤ ਵਾਲਾ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਰੱਖੋ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹੇਗੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹੇਗੀ।
ਮਕਰ : ਸ਼ਤਰੂ ਉਭਰ-ਸਿਮਟ ਕੇ ਆਪ ਲਈ ਕੋਈ ਨਾ ਕੋਈ ਪ੍ਰਾਬਲਮ ਜਾਗਦੀ ਰੱਖ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਜ਼ਿਆਦਾ ਨੇੜਤਾ ਨਾ ਰੱਖੋ।
ਕੁੰਭ : ਸਿਤਾਰਾ ਸੰਤਾਨ ਦੇ ਕਿਸੇ ਕੰਮ ਨੂੰ ਸੰਵਾਰਨ ਅਤੇ ਉਸ ਦੇ ਵਲੋਂ ਕੁਝ ਰਿਲੀਫ ਦੇਣ ਵਾਲਾ ਹੋਵੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਸਾਫਟ-ਸੁਪੋਰਟਿਵ ਰੁਖ ਰੱਖਣਗੇ।
5 ਅਕਤੂਬਰ 2023, ਵੀਰਵਾਰ
ਅੱਸੂ ਵਦੀ ਤਿੱਥੀ ਸਪਤਮੀ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 7.40 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵਰਿਆਨ (5 ਅਕਤੂਬਰ ਦਿਨ ਰਾਤ) ਅਤੇ 6 ਨੂੰ ਸਵੇਰੇ 5.22 ਤਕ)ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 6.59 ਤਕ)ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗ, ਭਦਰਾ ਰਹੇਗੀ (ਸ਼ਾਮ 6.10 ਤਕ),ਦਿਸ਼ਾ ਸ਼ੂਲ : ਦੱਖਣ ਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਸਪਤਮੀ ਦਾ ਸਰਾਧ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)