ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਝਮੇਲਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Friday, Oct 06, 2023 - 04:27 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਝਮੇਲਿਆਂ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਮਿੱਤਰਾਂ ਨਾਲ ਮੇਲ ਜੋਲ ਆਪ ਦੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਬਹੁਤ ਹੈਲਪਫੁੱਲ ਹੋਵੇਗਾ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ।

ਬ੍ਰਿਖ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪਲਾਨਿੰਗ ਵੀ ਫਰੂਟਫੁੱਲ ਰਹੇਗੀ ਪਰ ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾ ਕੇ ਰੱਖੋ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇੱਜ਼ਤਮਾਣ ਦੀ ਪ੍ਰਾਪਤੀ।

ਕਰਕ : ਸਿਤਾਰਾ ਉਲਝਣਾਂ -ਝਮੇਲਿਆਂ, ਪੇਚੀਦਗੀਆਂ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਸਿੰਘ : ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

ਕੰਨਿਆ : ਕਿਸੇ ਪੈਂਡਿੰਗ ਕੰਮ ਨੂੰ ਸੈਟਲ ਕਰਨ ਲਈ ਕਿਸੇ ਵੱਡੇ ਅਫਸਰ ਦੀ ਮਦਦ ਲਈ ਜਾ ਸਕਦੀ ਹੈ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਫੈਮਿਲੀ ਫ੍ਰੰਟ ’ਤੇ ਕੁਝ ਤਣਾਤਣੀ, ਪ੍ਰੇਸ਼ਾਨੀ ਰਹਿਣ ਦਾ ਡਰ।

ਬ੍ਰਿਸ਼ਚਕ : ਪੇਟ ’ਚ ਗੜਬੜੀ ਰਹਿਣ ਦਾ ਡਰ, ਮੌਸਮ ਦਾ ਐਕਸਪੋਜ਼ਰ ਵੀ ਆਪ ਨੂੰ ਪ੍ਰੇਸ਼ਾਨ ਕਰ ਸਕਦਾ ਹੈ, ਨੁਕਸਾਨ ਦਾ ਵੀ ਡਰ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਇਰਾਦਿਆਂ ’ਚ ਸਫਲਤਾ, ਪ੍ਰਭਾਅ-ਦਬਦਬਾ ਬਣਿਆ ਰਹੇਗਾ।

ਮਕਰ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦੀਆਂ ਸਕੀਮਾਂ ਸੋਚਦੇ ਰਹਿ ਸਕਦੇ ਹਨ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ -ਵਿਜਈ ਰੱਖੇਗਾ ਪਰ ਧਿਆਨ ਰੱਖੋ ਕਿ ਆਪ ਦਾ ਪੈਰ ਫਿਸਲ ਨਾ ਜਾਵੇ।

ਮੀਨ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਕੁਝ ਅੱਗੇ ਵਧਾਉਣ ਲਈ ਜੇ ਆਪ ਕੋਈ ਯਤਨ ਕਰੋਗੇ ਜਾਂ ਭੱਜਦੌੜ ਕਰੋਗੇ ਤਾਂ ਉਸ ਦਾ ਚੰਗਾ ਨਤੀਜਾ ਮਿਲੇਗਾ।

6 ਅਕਤੂਬਰ 2023, ਸ਼ੁੱਕਰਵਾਰ

ਅੱਸੂ ਵਦੀ ਤਿੱਥੀ ਸਪਤਮੀ (ਸਵੇਰੇ 6.36 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮਿਥੁਨ ’ਚ

ਮੰਗਲ ਤੁਲਾ ’ਚ

ਬੁੱਧ ਕੰਨਿਆ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 14 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਰਾਤ 9.32 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਪਰਿਧ (6 ਅਕਤੂਬਰ ਦਿਨ ਰਾਤ ਅਤੇ 7 ਨੂੰ ਸਵੇਰੇ 5.30 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਅਸ਼ਟਮੀ ਦਾ ਸਰਾਧ,ਸ਼੍ਰੀ ਮਹਾਂਲਕਸ਼ਮੀ ਵਰਤ ਸੰਪੰਨ। (ਚੰਦਰ ਉਦੇ ਵਿਆਮਨੀ), ਜੀਵਿਤ ਪੁਤਰਿਕਾ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News