ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜ ਦੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Sunday, Oct 08, 2023 - 02:57 AM (IST)
ਮੇਖ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਥੋੜ੍ਹੀ ਬਹੁਤ ਪੇਸ਼ਕਦਮੀ ਹੋਵੇਗੀ, ਵੱਡੇ ਲੋਕਾਂ ’ਚ ਆਪ ਦੀ ਲਿਹਾਜ਼ਦਾਰੀ ਵਧੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਬ੍ਰਿਖ : ਚਾਹੁੰਦੇ ਜਾਂ ਨਾ ਚਾਹੁੰਦੇ ਹੋਏ ਵੀ ਕੰਮਕਾਜੀ ਸਾਥੀ, ਪਾਰਟਨਰਜ਼ ਆਪ ਦੇ ਕਿਸੇ ਸੁਝਾਅ ਦਾ ਖੁੱਲ੍ਹਾ ਵਿਰੋਧ ਨਾ ਕਰੋ ਸਕਣਗੇ, ਮਾਣ–ਸਨਮਾਨ ਵੀ ਬਣਿਆ ਰਹੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਪੇਂਟਸ, ਪੈਟ੍ਰੋਲੀਅਮ ਅਤੇ ਸੀ-ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸਫਲਤਾ ਸਾਥ ਦੇਵੇਗੀ।
ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ-ਇੱਜ਼ਤਮਾਣ ਦੀ ਪ੍ਰਾਪਤੀ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਸਿੰਘ : ਖਰਚਿਆਂ ਦਾ ਜ਼ੋਰ, ਵੈਸੇ ਜਿਹੜੇ ਖਰਚਿਆਂ ਨੂੰ ਟਾਲ ਸਕੋ, ਟਾਲਣ ਦਾ ਯਤਨ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਬਣੇ ਰਹਿਣਗੇ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਕਾਰੋਬਾਰੀ ਕੋਸ਼ਿਸ਼ਾਂ ਨੂੰ ਅੱਗੇ ਵਧਾਉਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਆਪ ਪੂਰੇ ਜ਼ੋਰ-ਉਤਸ਼ਾਹ ਨਾਲ ਆਪਣੇ ਕਿਸੇ ਸਰਕਾਰੀ ਕੰਮ ਨੂੰ ਨਿਪਟਾਉਣ ਲਈ ਬਿਜ਼ੀ ਰਹੋਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਪਾਣੀ ਦੀ ਵਰਤੋਂ ਘੱਟ ਕਰੋ, ਬਾਈ ਵਸਤਾਂ ਦੀ ਵਰਤੋਂ ਵੀ ਘੱਟ ਹੀ ਕਰੋ, ਨੁਕਸਾਨ ਦਾ ਡਰ।
ਮਕਰ : ਵਪਾਰਕ ਦਸ਼ਾ ਬਿਹਤਰ, ਕਾਰੋਬਾਰੀ ਪਲਾਨਿੰਗਵੀ ਚੰਗਾ ਨਤੀਜਾ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦਾ ਟਕਰਾਵੀ ਮੂਡ ਆਪ ਦੀ ਸਾਰੀ ਪਲਾਨਿੰਗ ਨੂੰ ਵਿਗਾੜ ਸਕਦਾ ਹੈ, ਡਿੱਗਣ-ਫਿਸਲਣ ਦਾ ਡਰ ਵੀ ਰਹੇਗਾ।
ਮੀਨ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਹਰ ਮਾਮਲੇ ’ਤੇ ਆਪ ਨਾਲ ਤਾਲਮੇਲ ਰੱਖੇਗੀ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਵੀ ਹੋਵੇਗੀ।
8 ਅਕਤੂਬਰ 2023, ਐਤਵਾਰ
ਅੱਸੂ ਵਦੀ ਤਿੱਥੀ ਨੌਮੀ (ਸਵੇਰੇ 10.13 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕਰਕ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 16 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 22, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (8-9 ਮੱਧ ਰਾਤ 2.45 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਸਿੱਧ (ਪੂਰਾ ਦਿਨ ਰਾਤ), ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 8-9 ਮੱਧ ਰਾਤ 2.45 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 11.25 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਤਿੱਥੀ ਦਸਮੀ ਦਾ ਸਰਾਧ (ਸਵੇਰੇ 10.13 ਤੋਂ ਬਾਅਦ), ਵਾਯੂ ਸੈਨਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
