ਕੰਨਿਆ ਰਾਸ਼ੀ ਵਾਲਿਆਂ ਦੇ ਵਧਣਗੇ ਖ਼ਰਚੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Wednesday, Oct 11, 2023 - 03:51 AM (IST)

ਕੰਨਿਆ ਰਾਸ਼ੀ ਵਾਲਿਆਂ ਦੇ ਵਧਣਗੇ ਖ਼ਰਚੇ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਸੰਤਾਨ ਦੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇੱਜ਼ਤਮਾਣ ਦੀ ਪ੍ਰਾਪਤੀ।

ਬ੍ਰਿਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕਾਂ, ਅਫਸਰਾਂ ’ਚ ਆਪ ਦੀ ਪੈਠ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਿਥੁਨ : ਉਤਸ਼ਾਹ-ਹਿੰਮਤ-ਕੰਮਕਾਜੀ ਭੱਜਦੌੜ ਦੀ ਤਾਕਤ ਬਣੀ ਰਹੇਗੀ, ਕਾਰੋਬਾਰੀ ਵਿਅਸਤਤਾ ਵੀ ਸਫਲ ਰਹੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।

ਕਰਕ : ਮਿੱਟੀ, ਰੇਤਾ, ਬਜਰੀ ਅਤੇ ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਭੱਜਦੌੜ ਫਰੂਟਫੁੱਲ ਰਹੇਗੀ।

ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਿਸੇ ਮੁਸ਼ਕਲ-ਸਮੱਸਿਆ ਨੂੰ ਨਿਪਟਾਉਣ ਲਈ ਵੀ ਸਮਾਂ ਚੰਗਾ, ਸਫਲਤਾ ਸਾਥ ਦੇੇਵੇਗੀ।

ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ।

ਬ੍ਰਿਸ਼ਚਕ : ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਪ੍ਰਤਿਸ਼ਠਾ ਬਣੀ ਰਹੇਗੀ, ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਸਕੀਮਾਂ ਪ੍ਰੋਗਰਾਮਾਂ ਵੀ ਸਿਰੇ ਚੜ੍ਹਣਗੇ, ਤੇਜ ਪ੍ਰਭਾਵ ਬਣਿਆ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਰਹੇਗੀ।

ਮਕਰ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਵਿਗੜਿਆ-ਵਿਗੜਿਆ ਜਿਹਾ ਰਹੇਗਾ, ਲੈਣ-ਦੇਣ ਦੇ ਕੰਮਾਂ ’ਚ ਦੂਜਿਆਂ ’ਤੇ ਜ਼ਿਆਦਾ ਭਰੋਸਾ ਨਾ ਕਰੋ।

ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਹਰ ਫਰੰਟ ’ਤੇ ਸਫਲ ਰਹੋਗੇ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਰਹਿਣਗੇ।

ਮੀਨ : ਟੈਂਸ-ਕਮਜ਼ੋਰ, ਡਾਵਾਂਡੋਲ ਮਨ ਸਥਿਤੀ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਕਰ ਸਕੋਗੇ, ਮਨੋਬਲ ’ਚ ਵੀ ਟੁੱਟਣ ਬਣੀ ਰਹੇਗੀ।

11 ਅਕਤੂਬਰ 2023, ਬੁੱਧਵਾਰ

ਅੱਸੂ ਵਦੀ ਤਿੱਥੀ ਦੁਆਦਸ਼ੀ (ਸ਼ਾਮ 5.38 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਸਿੰਘ ’ਚ

ਮੰਗਲ ਤੁਲਾ ’ਚ

ਬੁੱੱਧ ਕੰਨਿਆ ’ਚ

ਗੁਰੂ ਮੇਖ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 19 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (ਸਵੇਰੇ 8.45 ਤਕ) ਅਤੇ ਮਗਰੋਂ ਨਕਸ਼ੱਤਰ ਫਾਲਗੁਣੀ, ਯੋਗ : ਸ਼ੁਭ (ਸਵੇਰੇ 8.42 ਤੱਕ) ਅਤੇ ਮਗਰੋਂ ਯੋਗ ਸ਼ੁਕਲ , ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 8.45 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦੁਆਦਸ਼ੀ ਅਤੇ ਸਨਿਆਸੀਆਂ ਦਾ ਸਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Anmol Tagra

Content Editor

Related News