ਮਕਰ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Thursday, Oct 12, 2023 - 03:44 AM (IST)
ਮੇਖ : ਸ਼ਾਮ ਤਕ ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਨਾ ਸਿਰਫ ਮਨੋਬਲ ਨੂੰ ਹੀ ਮਜ਼ਬੂਤ ਰੱਖੇਗਾ ਬਲਕਿ ਹਰ ਪਖੋਂ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਆਪ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ , ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸ਼ਾਮ ਤਕ ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।
ਕਰਕ : ਸਿਤਾਰਾ ਸ਼ਾਮ ਤਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕੰਮਕਾਜੀ ਭੱਜਦੌੜ ਅਤੇ ਟੂਰਿੰਗ ਫਰੂਟਫੁੱਲ ਰਹੇਗੀ ਪਰ ਬਾਅਦ ’ਚ ਹਿੰਮਤ ਸੰਘਰਸ਼ ਸ਼ਕਤੀ ਵਧੇਗੀ।
ਸਿੰਘ : ਸਿਤਾਰਾ ਕਾਰੋਬਾਰੀ ਟੂਰਿੰਗ ਜਾਂ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਸਿਤਾਰਾ ਸ਼ਾਮ ਤਕ ਅਹਿਤਿਆਤ ਅਤੇ ਨੁਕਸਾਨ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਬਾਅਦ ’ਚ ਸਮਾਂ ਸੁਧਰੇਗਾ।
ਤੁਲਾ : ਸਿਤਾਰਾ ਸ਼ਾਮ ਤਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਵੀ ਹਟੇਗੀ ਪਰ ਬਾਅਦ ’ਚ ਕਿਸੇ ਮੁਸ਼ਕਲ ਦੇ ਉਭਰਨ ਦਾ ਡਰ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤਕ ਸਫਲਤਾ ਅਤੇ ਇੱਜ਼ਤਮਾਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ ਪਰ ਬਾਅਦ ’ਚ ਸਮਾਂ ਧਨ ਲਾਭ ਅਤੇ ਬਿਹਤਰੀ ਕਰਨ ਵਾਲਾ।
ਧਨ : ਸਿਤਾਰਾ ਸ਼ਾਮ ਤਕ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ, ਹਿੰਮਤ, ਯਤਨ ਸ਼ਕਤੀ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਕੋਈ ਮੁਸ਼ਕਲ ਹੱਲ ਹੋ ਸਕਦੀ ਹੈ।
ਮਕਰ : ਸਿਤਾਰਾ ਸ਼ਾਮ ਤਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਹਰ ਫਰੰਟ ’ਤੇ ਮੁਸ਼ਕਲਾਂ ਦੇ 6ਵਧਣ ਅਤੇ ਪੇਟ ਦੇ ਵਿਗੜਣ ਦਾ ਡਰ ਰਹੇਗਾ।
ਮੀਨ : ਸਿਤਾਰਾ ਸ਼ਾਮ ਤਕ ਠੀਕ ਨਹੀਂ, ਮਨ ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਜਿਹਾ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਠੀਕ ਰਹੇਗੀ।
12 ਅਕਤੂਬਰ 2023, ਵੀਰਵਾਰ
ਅੱਸੂ ਵਦੀ ਤਿੱਥੀ ਤਰੋਦਸ਼ੀ (ਸ਼ਾਮ 7.54 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਸਿੰਘ ’ਚ
ਮੰਗਲ ਤੁਲਾ ’ਚ
ਬੁੱੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 20 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 26, ਸੂਰਜ ਉਦੇ ਸਵੇਰੇ 6.32 ਵਜੇ, ਸੂਰਜ ਅਸਤ ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਪੁਰਵ ਦੁਪਹਿਰ 11.36 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਸ਼ੁਕਲ (ਸਵੇਰੇ 9.30 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 6.17 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਤਿੱਥੀ ਤਰੋਦਸ਼ੀ ਦਾ ਸਰਾਧ, ਮਾਸਿਕ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
