ਮਿਥੁਨ ਰਾਸ਼ੀ ਵਾਲਿਆਂ ਨੂੰ ਅਦਾਲਤੀ ਕੰਮਾਂ ''ਚ ਮਿਲੇਗੀ ਸਫ਼ਲਤਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Oct 13, 2023 - 02:17 AM (IST)
ਮੇਖ : ਦੁਸ਼ਮਣਾਂ ਨਾਲ ਨੇੜਤਾ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦੀ ਹੈ, ਇਸ ਲਈ ਆਪ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਪਰ ਜਨਰਲ ਹਾਲਾਤਠੀਕ-ਠਾਕ ਰਹਿਣਗੇ।
ਬ੍ਰਿਖ : ਸੰਤਾਨ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਧਾਰਮਿਕ ਕੰਮਾਂ ’ਚ ਧਿਆਨ , ਇੱਜ਼ਤ-ਮਾਣ ਦੀ ਪ੍ਰਾਪਤੀ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਮ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ ਪਰ ਜਨਰਲ ਤੌਰ ’ਤੇ ਤੁਸੀਂ ਅੈਕਟਿਵ ਰਹੋਗੇ।
ਕਰਕ : ਮਿੱਤਰ-ਸੱਜਣ-ਸਾਥੀ ਮਿਹਰਬਾਣ ਰਹਿਣਗੇ ਅਤੇ ਆਪ ਦੀ ਮਦਦ ਲਈ ਹਰ ਸਮੇਂ ਤਿਆਰ ਅਤੇ ਐਕਟਿਵ ਰਹਿਣਗੇ, ਤੇਜ ਪ੍ਰਭਾਅ ਬਣਿਆ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੰਨਿਆ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਤੁਲਾ :ਸਿਤਾਰਾ ਉਲਝਣਾਂ-ਝਗੜਿਆਂ-ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਜਾਂ ਯਤਨ ਤਿਆਰੀ ਦੇ ਬਗੈਰ ਸ਼ੁਰੂ ਨਾ ਕਰੋ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਧਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਨਰਮ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਕਰ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ, ਭਜਨ-ਕੀਰਤਨ, ਸੁਣਨ ’ਚ ਜੀਅ ਲੱਗੇਗਾ।
ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੈ, ਸਮਾਂ ਸੰਤੋਖ ਨਾਲ ਕੱਟੇਗਾ।
ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ -ਸਹਿਯੋਗ, ਸਦਭਾਅ ਰਹੇਗਾ, ਮਨ ਸਫਰ ਸੈਰ ਲਈ ਰਾਜ਼ੀ ਰਹੇਗਾ।
13 ਅਕਤੂਬਰ 2023, ਸ਼ੁੱਕਰਵਾਰ
ਅੱਸੂ ਵਦੀ ਤਿੱਥੀ ਚੌਦਸ (ਰਾਤ 9.57 ਤੱਕ) ਅਤੇ ਮਗਰੋਂ ਤਿੱਥੀ ਮੱਸਿਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੰਨਿਆ ’ਚ
ਮੰਗਲ ਤੁਲਾ ’ਚ
ਬੁੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 21 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ ਸ਼ਾਮ 5.55 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਫਾਲਗੁਣੀ (ਦੁਪਿਹਰ 2.11 ਤੱਕ) ਅਤੇ ਮਗਰੋਂ ਨਕਸ਼ੱਤਰ ਹਸਤ, ਯੋਗ ਬ੍ਰਹਮ (ਸਵੇਰੇ 10.05 ਤੱਕ) ਅਤੇ ਮਗਰੋਂ ਯੋਗ ਏਂਦਰ ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 8.53 ਤੱਕ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਜ਼ਹਿਰ, ਹਥਿਆਰ, ਪਾਣੀ, ਅੱਗ, ਦੁਰਘਟਨਾ ਆਦਿ ’ਚ ਮਰੇ ਬੰਦੇ ਦਾ ਸਰਾਧ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
