ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਲਾਭ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Saturday, Oct 14, 2023 - 06:06 AM (IST)
ਮੇਖ : ਕਮਜ਼ੋਰ ਮਨੋਬਲ ਕਰ ਕੇ ਮਨ ਡਰਿਆ ਜਿਹਾ ਰਹੇਗਾ, ਕਿਸੇ ਵੀ ਨਵੇਂ ਕੰਮ ਨੂੰ ਹੱਥ ’ਚ ਲੈਣ ’ਚ ਘਬਰਾਹਟ ਮਹਿਸੂਸ ਹੋਵੇਗੀ।
ਬ੍ਰਿਖ : ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਣਗੇ, ਯਤਨ ਕਰਨ ’ਤੇ ਕਿਸੇ ਸਕੀਮ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ੱਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।
ਕਰਕ : ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ ਪਰ ਸਿਹਤ ’ਚ ਗੜਬੜੀ ਦਾ ਡਰ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਯਤਨ ਚੰਗਾ ਨਤੀਜਾ ਦੇਣਗੇ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਵੀ ਅਹਿਤਿਆਤ ਨਾਲ ਕਰੋ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਕੋਈ ਸਰਕਾਰੀ ਸਮੱਸਿਆ ਸੁਲਝ ਸਕਦੀ ਹੈ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਦਸ਼ਾ ਵੀ ਠੀਕ-ਠਾਕ ਰਹੇਗੀ।
ਕੁੰਭ : ਸਿਤਾਰਾ ਸਿਹਤ, ਖਾਸ ਕਰ ਕੇ ਪੇਟ ਲਈ ਠੀਕ ਨਹੀਂ, ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤੋ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ,ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।
14 ਅਕਤੂਬਰ 2023, ਸ਼ਨੀਵਾਰ
ਅੱਸੂ ਵਦੀ ਤਿੱਥੀ ਮੱਸਿਆ (ਰਾਤ 11.25 ਤੱਕ) ਅਤੇ ਮਗਰੋਂ ਤਿੱਥੀ ਏਕਮ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਕੰਨਿਆ ’ਚ
ਮੰਗਲ ਤੁਲਾ ’ਚ
ਬੁੱੱਧ ਕੰਨਿਆ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਅੱਸੂ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 22 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਅੱਵਲ, ਤਰੀਕ : 28, ਸੂਰਜ ਉਦੇ ਸਵੇਰੇ 6.33 ਵਜੇ, ਸੂਰਜ ਅਸਤ ਸ਼ਾਮ 5.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸ਼ਾਮ 4.24 ਤੱਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ ਯੋਗ ਏਂਦਰ (ਸਵੇਰੇ 10.24 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕੰਨਿਆ ਰਾਸ਼ੀ ’ਤੇ (14 ਅਕਤੂਬਰ ਦਿਨ ਰਾਤ ਅਤੇ 15 ਨੂੰ ਸਵੇਰੇ 5.21 ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ/ਮਹਾਲਯ ਮੱਸਿਆ, ਸ਼ਨੀ ਵਾਰੀ ਮੱਸਿਆ, ਤਿੱਥੀ ਮੱਸਿਆ ਦਾ ਸਰਾਧ, ਸਰਭ ਪਿੱਤਰ ਸਰਾਧ, ਪਿੱਤਰ ਵਿਸਰਜਨ, ਸਰਾਧ ਸਮਾਮਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
