ਮਿਥੁਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Friday, Oct 20, 2023 - 03:50 AM (IST)
ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਸਿਹਤ ਵੀ ਸੁਧਰੇਗੀ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਕਿਉਂਕਿ ਸਿਤਾਰਾ ਸਿਹਤ ਨੂੰ ਵਿਗਾੜਣ ਵਾਲਾ ਹੈ ਇਸ ਲਈ ਖਾਣ-ਪੀਣ ’ਚ, ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫ੍ਰੰਟ ’ਤੇ ਤਾਲਮੇਲ, ਸਦਭਾਵਨਾ ਬਣੀ ਰਹੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ ਕਿਉਂਕਿ ਉਹ ਆਪਣੀ ਉੱਛਲ-ਕੂਦ ਨਾਲ ਆਪ ਨੂੰ ਪ੍ਰੇਸ਼ਾਨ ਕਰਨ ’ਚ ਬਿਜ਼ੀ ਰਹੇਗਾ।
ਸਿੰਘ : ਸਿਤਾਰਾ ਮਿੱਤਰਾਂ-ਸੱਜਣ ਸਾਥੀਆਂ ਨਾਲ ਮੇਲ-ਮਿਲਾਪ ਬਣਾਈ ਰੱਖੇਗਾ ਪਰ ਘਟੀਆ ਸੋਚ-ਵਿਚਾਰ ਵਾਲੇ ਲੋਕ ਆਪ ਦੀ ਲੱਤ ਖਿਚਦੇ ਰਹਿਣਗੇ।
ਕੰਨਿਆ : ਕੋਰਟ ਕਚਹਿਰੀ ਦੇ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਆਪ ਦਾ ਲਿਹਾਜ਼ ਕਰਨ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਨਾਲ ਸੁਣੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਭਰਪੂਰ ਲਾਭ ਮਿਲੇਗਾ ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਜ਼ਿੰਮੇਵਾਰੀ ’ਚ ਫਸੋ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਕਾਰੋਬਾਰੀ ਪਲਾਨਿੰਗ ’ਚੋਂ ਕਿਸੇ ਰੁਕਾਵਟ-ਮੁਸ਼ਕਿਲ ਨੂੰ ਹਟਾਉਣ ਵਾਲਾ।
ਮੀਨ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਵੀ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ।
20 ਅਕਤੂਬਰ 2023, ਸ਼ੁੱਕਰਵਾਰ
ਅੱਸੂ ਸੁਦੀ ਤਿੱਥੀ ਛੱਠ (ਰਾਤ 11.25 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਧਨ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਕੱਤਕ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 28 (ਅੱਸੂ), ਹਿਜਰੀ ਸਾਲ 1445, ਮਹੀਨਾ : ਰਬਿ ਉਲ ਸਾਨੀ, ਤਰੀਕ : 4, ਸੂਰਜ ਉਦੇ ਸਵੇਰੇ 6.38 ਵਜੇ, ਸੂਰਜ ਅਸਤ ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਰਾਤ 8.41 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਅਤਿਗੰਡ (20-21 ਮੱਧ ਰਾਤ 3.02 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 8.41 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਰਸਵਤੀ ਆਵਾਹਨ
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
