ਮਿਥੁਨ ਰਾਸ਼ੀ ਵਾਲੇ ਸਿਹਤ ਦਾ ਰੱਖਣ ਖ਼ਾਸ ਖ਼ਿਆਲ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Monday, Oct 23, 2023 - 01:19 AM (IST)
ਮੇਖ : ਅਫਸਰਾਂ ਅਤੇ ਵੱਡੇ ਲੋਕਾਂ ਦੇ ਰੁਖ ’ਚ ਨਰਮੀ ਰਹਿਣ ਕਰ ਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਪੇਚੀਦਗੀ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਕਿਸੇ ਧਾਰਮਿਕ ਕੰਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਕਥਾਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਹਤ ਬਾਰੇ ਪੂਰੀ ਅਹਿਤਿਆਤ ਵਰਤੋ, ਖਾਣ-ਪੀਣ ’ਚ ਚੂਜ਼ੀ ਰਹਿਣਾ ਸਹੀ ਰਹੇਗਾ, ਸਫਰ ’ਚ ਵੀ ਅਹਿਤਿਆਤ ਵਰਤੋ, ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ’ਚ ਦੋਵੇਂ ਪਤੀ-ਪਤਨੀ ਇਕ ਹੀ ਨਜ਼ਰ ਅਤੇ ਸੋਚ ਨਾਲ ਦੇਖਣਗੇ।
ਸਿੰਘ : ਕਮਜ਼ੋਰ ਸਿਤਾਰੇ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਉਸ ਦੇ ਟਾਰਗੈੱਟ ਤੱਕ ਪਹੁੰਚਾਉਣ ’ਚ ਮੁਸ਼ਕਲ ਮਹਿਸੂਸ ਕਰੋਗੇ।
ਕੰਨਿਆ : ਸੰਤਾਨ ਦੇ ਸੁਪੋਰਟਿਵ ਅਤੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਕੰਮਕਾਜੀ ਕੰਮਾਂ ’ਚ ਰੁਕਾਵਟ, ਮੁਸ਼ਕਲ ਹਟੇਗੀ ਅਤੇ ਬਿਹਤਰੀ ਹੋਵੇਗੀ।
ਤੁਲਾ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਤਬੀਅਤ ’ਚ ਤੇਜ਼ੀ ਬਣੀ ਰਹੇਗੀ।
ਬ੍ਰਿਸ਼ਚਕ : ਆਪ ਹਿੰਮਤੀ, ਉਤਸ਼ਾਹੀ, ਐਕਟਿਵ ਅਤੇ ਆਪਣੇ ਕੰਮਕਾਜ ’ਚ ਪੂਰੀ ਤਰ੍ਹਾਂ ਵਿਅਸਤ ਰਹੋਗੇ ਪਰ ਢਈਏ ਕਰ ਕੇ ਪੰਗੇ ਉਭਰਦੇ ਰਹਿਣਗੇ।
ਧਨ : ਵ੍ਹੀਕਲਸ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਵਾਲਿਆਂ ਨੂੰ ਆਪਣੇ ਕੰਮ ਧੰਦੇ ’ਚ ਚੰਗਾ ਲਾਭ ਮਿਲੇਗਾ, ਮਾਣ-ਯਸ਼ ਦੀ ਪ੍ਰਾਪਤੀ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਕੁੰਭ : ਖਰਚਿਆਂ ਕਰ ਕੇ ਅਰਥ ਤੰਗੀ ਰਹਿ ਸਕਦੀ ਹੈ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦਿਓ, ਸਫਰ ਵੀ ਨਾ ਕਰਨਾ ਸਹੀ ਰਹੇਗਾ।
ਮੀਨ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਆਪਣੇ ਆਪ ਨੂੰ ਦੂਜਿਆਂ ਦੇ ਝਾਂਸੇ ਤੋਂ ਬਚਾ ਕੇ ਰੱਖੋ, ਡਿੱਗਣ-ਫਿਸਲਣ ਦਾ ਵੀ ਡਰ ਰਹੇਗਾ।
23 ਅਕਤੂਬਰ 2023, ਸੋਮਵਾਰ
ਅੱਸੂ ਸੁਦੀ ਤਿੱਥੀ ਨੌਮੀ (ਸ਼ਾਮ 5.45 ਤੱਕ) ਅਤੇ ਮਗਰੋਂ ਤਿੱਥੀ ਦਸ਼ਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਮਕਰ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਮੇਖ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2080, ਕਤੱਕ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 1 (ਕਤੱਕ), ਹਿਜਰੀ ਸਾਲ 1445, ਮਹੀਨਾ : ਰਬਿ ਉਲਸਾਨੀ, ਤਰੀਕ : 7, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸ਼ਾਮ 5.14 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਸ਼ੂਲ (ਸ਼ਾਮ 6.52 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਮਕਰ ਰਾਸ਼ੀ ’ਤੇ (23 ਅਕਤੂਬਰ ਦਿਨ ਰਾਤ ਅਤੇ 24 ਨੂੰ ਸਵੇਰੇ 4.23 ਤੱਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (24 ਅਕਤੂਬਰ ਸਵੇਰੇ 4.23 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਹਾ ਨੌਮੀ (ਵਰਤ, ਪੂਜਾ ਅਤੇ ਬਲਿਦਾਨ), ਨਵਰਾਤਰੇ ਸਮਾਪਤ, ਰਾਸ਼ਟਰੀ ਸ਼ਕ ਕੱਤਕ ਮਹੀਨਾ ਅਤੇ ਹੇਮੰਤ ਰੁੱਤ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
